17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੇ ਹੜ੍ਹ ਪੀੜਤਾਂ ਲਈ ਵਿਸ਼ੇਸ ਪੈਕਜ ਦਵੇ ਕੇਂਦਰ ਸਰਕਾਰ-ਐਡ.ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 06-09-2025
ਭਾਦਸੋਂ, 5 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਹੜਾ ਨੇ ਵੱਡਾ ਨੁਕਸਾਨ ਕੀਤਾ ਹੈ ਅਤੇ ਸੂਬੇ ਦੇ ਸਮਾਜ ਸੇਵੀ ਵਰਗ ਇਨ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਲਈ ਆਪ ਮੁਹਾਰੇ ਅੱਗੇ ਹੋ ਕੇ ਰਾਹਤ ਕਾਰਜ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਹੜ੍ਹ ਪੀੜਤਾਂ ਦੀ ਸਾਰ ਤੱਕ ਨਹੀ ਲਈ | ਉਨ੍ਹਾਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਸੁੱਤੀ ਜਾਪਦੀ ਹੈ | ਐਡਵੋਕੇਟ ਸ਼ਾਹਪੁਰ ਨੇ ਕਿਹਾ ਕਿ ਹੜ ਪੀੜਤਾਂ ਦੀ ਮੱਦਦ ਲਈ ਕੇਂਦਰ ਸਰਕਾਰ ਵਿਸ਼ੇਸ ਪੈਕਜ ਦਵੇ ਤਾਂ ਜੋ ਹਵਾ ਨਾਲ ਹੋਏ ਨੁਕਸਾਨ ਝੱਲਣ ਵਾਲੇ ਸੂਬਾ ਵਾਸੀਆਂ ਦੀ ਮੱਦਦ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਹੜ ਪੀੜਤਾਂ ਦੀ ਸਹਾਇਤਾ ਲਈ ਬੀ.ਕੇ.ਯੂ. ਡਕੌਂਦਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਰਾਹਤ ਪੈਕਜ ਜਾਰੀ ਕੀਤੇ ਜਾਣ-ਧਰਮਸੋਤ
Ad Position 24