ਪਟਿਆਲਾ, 5 ਸੰਤਬਰ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਪਟਿਆਲਾ ਵਲੋਂ ਇੱਕ ਜਰੂਰੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਗੁਰਬਚਨ ਸਿੰਘ ਕਨਸੂਹਾ ਕਲਾਂ ਨੇ ਕੀਤੀ | ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਵਿਚ ਹੜ੍ਹਾਂ ਦੇ ਹੋਏ ਨੁਕਸਾਨ ਸੰਬੰਧੀ ਵਿਚਾਰ ਚਰਚਾ ਕੀਤੀ ਅਤੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਜਥੇਬੰਦੀ ਵਲੋਂ ਪਿੰਡਾਂ ਵਿਚੋਂ ਰਾਹਤ ਸਮੱਗਰੀ ਇਕੱਠੀ ਕਰਨ ਦਾ ਫੈਸਲਾ ਕੀਤਾ | ਜਿਸ ਵਿਚ ਕਣਕ ਸੁੱਕੀਆਂ ਦਾਲਾਂ ਪਸ਼ੂਆਂ ਲਈ ਫੀਡ ਤੇ ਅਚਾਰ ਵਾਲੀਆਂ ਗੱਠਾਂ ਦਾ ਪ੍ਰਬੰਧ ਕੀਤਾ ਜਾਵੇਗਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ ਖਜਾਨਚੀ ਰਾਮ ਸਿੰਘ ਮਟੋਰੜਾ, ਸੂਬਾ ਸਹਾਇਕ ਖਜਾਨਚੀ ਦਲਜਿੰਦਰ ਸਿੰਘ ਆਲੋਵਾਲ, ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਸੁੱਧੇਵਾਲਾ ਨੇ ਕਿਹਾ ਕਿ ਰਾਜ ਕਰਦੀਆਂ ਸਿਆਸੀ ਪਾਰਟੀਆਂ ਵਲੋਂ ਹੜ੍ਹਾਂ ਦੇ ਲਈ ਕਦੇ ਵੀ ਪ੍ਰਬੰਧ ਨਹੀਂ ਕੀਤੇ ਜਾਂਦੇ ਜਦੋਂ ਕਿ ਹੜ ਪੀੜਤਾਂ ਦੀ ਮਦਦ ਦੇ ਬਹਾਨੇ ਸਿਆਸੀ ਰੋਟੀਆਂ ਸੇਕੀਆਂ ਜਾਂਦੀਆਂ ਹਨ | ਇਸ ਮੌਕੇ ਪਟਿਆਲਾ ਵਨ ਬਲਾਕ ਦੇ ਪ੍ਰਧਾਨ ਸੁਰਜੀਤ ਸਿੰਘ ਲਚਕਾਣੀ, ਭਾਦਸੋ ਬਲਾਕ ਦੇ ਪ੍ਰਧਾਨ ਸਰਬਜੀਤ ਸਿੰਘ ਭੜੀ, ਭਾਦਸੋਂ ਬਲਾਕ ਦੇ ਖਜਾਨਚੀ ਪਰਵਿੰਦਰ ਸਿੰਘ ਆਲੋਵਾਲ ਪਰਗਟ ਸਿੰਘ ਦੰਦਰਾਂਲਾ, ਸਨੌਰ ਬਲਾਕ ਦੇ ਪ੍ਰਧਾਨ ਮੁਖਤਿਆਰ ਸਿੰਘ ਕੱਕੇਪੁਰ ਅਤੇ ਮੀਤ ਪ੍ਰਧਾਨ ਅਮਰਜੀਤ ਸਿੰਘ ਨੌਗਾਵਾਂ, ਸਮਾਣਾ ਬਲਾਕ ਦੇ ਪ੍ਰਧਾਨ ਸੁਖਵਿੰਦਰ ਸਿੰਘ ਫਤਿਹ ਮਾਜਰੀ, ਮੀਤ ਪ੍ਰਧਾਨ ਬਲਜੀਤ ਸਿੰਘ ਪਜੋਲਾ ਨਾਭਾ ਬਲਾਕ ਦੇ ਸੈਕਟਰੀ ਲਖਵੀਰ ਸਿੰਘ ਹਾਜ਼ਰ ਸਨ |