17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰੀ ਪਹੁੰਚਾਈ

Ad Position 21
No active advertisement
ਅਜੀਤ ਡੈਸਕ 06-09-2025
ਘਨੌਰ, 5 ਸੰਤਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਦੀ ਅਗਵਾਈ ਹੇਠ ਅੱਜ ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਕਾਮੀ, ਜੰਡ ਮੰਗੋਲੀ ਅਤੇ ਚਮਾਰੂ ਵਿਚ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਗਈ | ਇਸ ਦੌਰਾਨ ਟੀਮ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਵਿੱਕੀ ਘਨੌਰ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਨੇ ਵਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਅਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਬੀਰ ਸਿੰਘ ਚੰਦੂਆ, ਸਟੇਟ ਮਨਿਓਰਟੀ ਕਮਿਸ਼ਨ ਮੈਂਬਰ ਇਸਲਾਮ ਅਲੀ,ਜਤਿੰਦਰ ਸਿੰਘ ਜੰਡ ਮੰਗੋਲੀ,ਗੁਰਵਿੰਦਰ ਸਿੰਘ ਜੰਡ ਮੰਗੋਲੀ, ਗੁਰਮੀਤ ਸਿੰਘ ਜੰਡ ਮੰਗੋਲੀ, ਗੁਰਪ੍ਰੀਤ ਸਿੰਘ ਉਲਾਣਾ, ਜੰਡ ਮੰਗੋਲੀ ਦੇ ਸਰਪੰਚ ਕਰਮਜੀਤ ਸਿੰਘ, ਚੰਨਣ ਸਿੰਘ, ਅਮਰੀਕ ਸਿੰਘ, ਕੇਵਲ ਪੁਰੀ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਆਗੂ ਗੁਰਤੇਜ ਸਿੰਘ ਕੌਲ ਨੇ ਕੀਤੀ ਪਾਰਟੀ ਪ੍ਰਧਾਨ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਜੀ. ਐੱਨ. ਐੱਫ. ਸਮੂਹ ਸਕੂਲਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ
Ad Position 24