17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਯੂਥ ਅਕਾਲੀ ਆਗੂ ਗੁਰਤੇਜ ਸਿੰਘ ਕੌਲ ਨੇ ਕੀਤੀ ਪਾਰਟੀ ਪ੍ਰਧਾਨ ਬਾਦਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-09-2025
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਗੁਰਤੇਜ ਸਿੰਘ ਕੌਲ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਗੱਲਬਾਤ ਕੀਤੀ ਗਈ | ਉਪਰੰਤ ਗੱਲਬਾਤ ਕਰਦਿਆਂ ਗੁਰਤੇਜ ਸਿੰਘ ਕੌਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਹੈ ਤੇ ਅੱਜ ਔਖੀ ਘੜੀ ਵਿਚ ਪੰਜਾਬ ਦੇ ਹੜ ਪੀੜਤ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਹਿੱਕ ਡਾਹ ਕੇ ਖੜਾ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਪੀੜਿਤ ਪਰਿਵਾਰਾਂ ਦੇ ਨਾਲ ਖੜਦਾ ਰਹੇਗਾ | ਇਸ ਮੌਕੇ ਗੁਰਤੇਜ ਸਿੰਘ ਕੌਲ ਕੌਮੀ ਬੁਲਾਰਾ ਯੂਥ ਅਕਾਲੀ ਦਲ, ਰਾਜਿੰਦਰ ਸਿੰਘ ਵਿਰਕ, ਸਾਬਕਾ ਚੇਅਰਮੈਨ ਗੁਰਦਿਆਲਇੰਦਰ ਸਿੰਘ ਬਿੱਲੂ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੌਦਾ ਅਤੇ ਅਮਰੀਕ ਸਿੰਘ ਪੇਧਨੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਪਟਿਆਲਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ ਰਾਹਤ ਸਮੱਗਰੀ ਅਗਲੀ ਖ਼ਬਰ ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰੀ ਪਹੁੰਚਾਈ
Ad Position 24