17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਆਲਮਪੁਰ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਮੁਫ਼ਤ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 06-09-2025
ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਸਮਾਣਾ ਬਲਾਕ ਦੇ ਪਿੰਡ ਆਲਮਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਨਗਰ ਨਿਵਾਸੀਆਂ ਅਤੇ ਬਾਬਾ ਮੰਗਲ ਦਾਸ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਮੁਫ਼ਤ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਪ੍ਰੋਫੈਸਰ ਜੋਗਿੰਦਰ ਸਿੰਘ ਰਾਣਾ, ਮਨਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸਰਪੰਚ ਸੁਰਿੰਦਰ ਸਿੰਘ, ਸਾਬਕਾ ਸਰਪੰਚ ਨਸੀਬ ਸਿੰਘ, ਸਮਾਜ ਸੇਵੀ ਨਾਇਬ ਸਿੰਘ ਅਤੇ ਰਣਬੀਰ ਸਿੰਘ ਰਿੱਚੀ ਆਸਟ੍ਰੇਲੀਆ ਦੀ ਅਗਵਾਈ ਵਿਚ 6 ਸਤੰਬਰ ਨੂੰ ਲਗਵਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਸਾਰੇ ਟੈੱਸਟ ਜਿਵੇਂ ਬੋਨ ਡੇਂਸਿਟੀ ਟੈੱਸਟ, ਖ਼ੂਨ ਦੇ ਟੈੱਸਟ, ਪੀ.ਐਸ.ਏ. ਟੈੱਸਟ, ਮੈਮੋਗ੍ਰਾਫੀ ਟੈੱਸਟ, ਪੇਪ ਸਮੇਅਰ ਟੈੱਸਟ ਅਤੇ ਸ਼ੂਗਰ ਆਦਿ ਸਾਰੇ ਟੈੱਸਟ ਮੁਫ਼ਤ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਿਲ ਵਿਖੇ ਕੈਂਸਰ ਅਤੇ ਸਾਈਬਰ ਕ੍ਰਾਈਮ ਜਾਗਰੂਕ ਕੈਂਪ ਲਗਾਇਆ ਅਗਲੀ ਖ਼ਬਰ ਰੈੱਡ ਕਰਾਸ ਪਟਿਆਲਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ ਰਾਹਤ ਸਮੱਗਰੀ
Ad Position 24