17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 06-09-2025
ਪਟਿਆਲਾ, 5 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਪਟਿਆਲਾ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੰਗ ਪੱਤਰ ਭੇਜਿਆ ਗਿਆ | ਇਸ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਈ ਪਿੰਡ ਇਕਾਈਆਂ ਦੇ ਕਿਸਾਨ ਸ਼ਾਮਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਸਰਕਾਰ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ | ਪੰਜਾਬ, ਹਿਮਾਚਲ ਪ੍ਰਦੇਸ, ਉੱਤਰਾਖੰਡ, ਜੰਮੂ ਕਸ਼ਮੀਰ ਵਿਚ ਬਦਲ ਫੱਟਣ, ਭਾਰੀ ਮੀਂਹ, ਭੂ-ਸਖਲਣ, ਹੜ੍ਹ , ਸੜਕਾਂ, ਇਮਾਰਤ ਦੇ ਹੋਏ ਨੁਕਸਾਨ ਕਾਰਨ ਪੈਦਾ ਹੋਏ ਸੰਕਟ ਨੂੰ ਕੌਮੀ ਆਫ਼ਤ ਘੋਸ਼ਿਤ ਕਰਨੇ | ਲੋਕਾਂ ਤੱਕ ਰਾਹਤ ਸਮਗਰੀ, ਪਸ਼ੂਆਂ ਲਈ ਹਰਾ ਚਾਰਾ ਤੇ ਦਵਾਈਆਂ ਦੇ ਪ੍ਰਬੰਧ ਲਈ ਵਸੀਲਾ ਕਰੇ | ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਾਹਿਰਾਂ ਮੁਤਾਬਿਕ ਹੜ੍ਹਾਂ ਦੀ ਸਮੱਸਿਆ ਕੋਈ ਕੁਦਰਤੀ ਕਰੋਪੀ ਨਹੀਂ ਬਲਕਿ ਸਰਕਾਰਾਂ, ਅਫ਼ਸਰਸ਼ਾਹੀ ਤੇ ਪ੍ਰਬੰਧ ਵਿਚ ਸ਼ਾਮਲ ਅਮਲੇ ਦੀ ਅਣਗਹਿਲੀ ਦਾ ਨਤੀਜਾ ਹੈ | ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਬਾਰਨ ਨੇ ਕਿਹਾ ਕਿ ਸਰਕਾਰ ਡੈਮਾਂ, ਫਲੱਡ ਗੇਟਾਂ, ਧੁੱਸੀ ਬੰਨ੍ਹ ਤੇ ਨਹਿਰਾਂ ਦੇ ਪੁਰਾਣੇ ਸਿਸਟਮ ਦੀ ਬਦਲੀ ਕਰਕੇ ਨਵੇਂ ਤਰੀਕਿਆਂ ਤੇ ਆਧੁਨਿਕ ਪ੍ਰਬੰਧ ਤਕਨੀਕਾਂ ਦਾ ਪ੍ਰਯੋਗ ਕਰਕੇ ਨਵੇਂ ਢਾਂਚੇ ਦੀ ਉਸਾਰੀ ਕਰੇ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾਂ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਮੁੜ ਵਸੇਬੇ, ਬੰਨ੍ਹਾਂ ਦੀ ਮੁਰੰਮਤ, ਪਸ਼ੂ ਪਾਲਨ ਦੀ ਪੂਰਤੀ, ਲੋਕਾਂ ਦੇ ਘਰ ਇਮਾਰਤਾਂ ਦੀ ਉਸਾਰੀ ਲਈ ਵਿਸ਼ੇਸ਼ ਫ਼ੰਡ ਐਲਾਨ ਕਰੇ | ਇਕੱਤਰਤਾ ਵਿਚ ਸੂਬਾ ਆਗੂ ਜਗਤਾਰ ਕਾਲਾਝਾੜ, ਅਮਰੀਕ ਘੱਗਾ, ਅਵਤਾਰ ਸਿੰਘ ਫੱਗਣਮਾਜਰਾ, ਦਵਿੰਦਰ ਸਿੰਘ ਸੀਲ, ਜਸਵਿੰਦਰ ਸਿੰਘ ਬਿਸ਼ਨਪੁਰ, ਰਜਿੰਦਰ ਸਿੰਘ ਕਕਰਾਲਾ ਆਦਿ ਮਰਦ ਕਿਸਾਨ ਆਗੂ ਤੇ ਔਰਤ ਕਿਸਾਨ ਆਗੂ ਵੀ ਸ਼ਾਮਲ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵਿਧਾਇਕ ਨਕੋਦਰ ਤੋਂ ਮਾਫ਼ੀ ਮੰਗੇ ਜਾਣ ਦੀ ਮੰਗ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਿਲ ਵਿਖੇ ਕੈਂਸਰ ਅਤੇ ਸਾਈਬਰ ਕ੍ਰਾਈਮ ਜਾਗਰੂਕ ਕੈਂਪ ਲਗਾਇਆ
Ad Position 24