ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਸਰਕਾਰੀ ਰਿਪੁਦਮਨ ਕਾਲਜ ਦੇ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ ਅਤੇ ਪਰਮਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਅਮਰਜੀਤ ਕੌਰ (71) ਦਾ ਪਿਛਲੀ ਦੇਰ ਰਾਤ ਅਚਾਨਕ ਦਿਹਾਂਤ ਹੋ ਗਿਆ | ਮਾਤਾ ਅਮਰਜੀਤ ਕੌਰ ਦਾ ਸਸਕਾਰ ਸਥਾਨਕ ਅਲਹੋਰਾਂ ਗੇਟ ਸਥਿਤ ਸਮਸਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਪ੍ਰੀਤ ਗਰੁੱਪ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਪ੍ਰੀਤ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਕੱਲਰ ਮਾਜਰੀ, ਸਾਬਕਾ ਚੇਅਰਮੈਨ ਗੁਰਦਿਆਲਇੰਦਰ ਸਿੰਘ ਬਿੱਲੂ, ਜਥੇਦਾਰ ਬਲਤੇਜ ਸਿੰਘ ਖੋਖ, ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ, ਯੂਥ ਆਗੂ ਜੱਸਾ ਖੋਖ, ਹੰਨਦੀਪ ਸਿੰਘ ਡਾਇਰੈਕਟਰ ਮਲਕੀਤ ਕੰਬਾਈਨ, ਸੁਖਜੀਤ ਸਿੰਘ ਸੋਨੀ, ਸੰਦੀਪ ਸਿੰਘ ਹਿੰਦ ਕੰਬਾਈਨ, ਪਿ੍ੰਸੀਪਲ ਹਰਵਿੰਦਰ ਸਿੰਘ, ਪ੍ਰੋਫੈਸਰ ਮੁਖਤਿਆਰ ਸਿੰਘ ਵੜੈਚ, ਗੁਰਤੇਜ ਸਿੰਘ ਤੇਜੀ ਥੂਹੀ, ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋਫੈਸਰ ਨਰਿੰਦਰ ਸਿੰਘ, ਲਖਵਿੰਦਰ ਸਿੰਘ ਲੁਬਾਣਾ, ਨੇਤਰਪਾਲ ਸਿੰਘ ਲੁਬਾਣਾ, ਰੋਹਿਤ ਕੁਮਾਰ, ਠੇਕੇਦਾਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |