18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

8 ਸਤੰਬਰ ਤੋਂ 60 ਵਾਰਡਾਂ 'ਚ ਸਫਾਈ ਦਾ ਨਵਾਂ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 06-09-2025
ਪਟਿਆਲਾ, 5 ਸਤੰਬਰ (ਅ. ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ ਬਣਾਉਣ ਲਈ 8 ਸਤੰਬਰ ਤੋਂ ਨਵਾਂ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ¢ ਇਸ ਪ੍ਰੋਜੈਕਟ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਨੇ ਨਿਗਮ ਯੂਨੀਅਨ ਦੇ ਪ੍ਰਤਿਨਿਧੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਸਫਾਈ ਸੰਬੰਧੀ ਨਵੀਂ ਯੋਜਨਾ ਤੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਗੋਗੀਆ ਨੇ ਕਿਹਾ ਕਿ ਨਵੀਂ ਯੋਜਨਾ ਦੇ ਤਹਿਤ ਸ਼ਹਿਰ ਵਿੱਚ ਸਫਾਈ ਲਈ ਦੋਹਰੀ ਸ਼ਿਫਟਾਂ ਲਗਾਈਆਂ ਜਾਣਗੀਆਂ¢ਪਹਿਲੀ ਸ਼ਿਫਟ ਮੁਕੰਮਲ ਹੋਣ ਤੋਂ ਬਾਅਦ ਦੂਜੀ ਸ਼ਿਫਟ ਵਿਚ 60 ਸਫਾਈ ਸੇਵਕ ਹਰ ਰੋਜ 5-5 ਵਾਰਡਾਂ ਦੀ ਸਫਾਈ ਕਰਨਗੇ¢ ਇਸ ਨਾਲ ਨਾ ਸਿਰਫ਼ ਸਫਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਸਗੋਂ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਵੀ ਮਿਲੇਗਾ¢ ਇਹ ਪਾਇਲਟ ਪ੍ਰੋਜੈਕਟ ਪਹਿਲਾਂ ਕੁਝ ਚੁਣੇ ਹੋਏ ਵਾਰਡਾਂ ਵਿਚ ਹੀ ਨਹੀਂ ਬਲਕਿ ਪੂਰੇ ਸ਼ਹਿਰ ਵਿਚ ਲਾਗੂ ਕੀਤਾ ਜਾਵੇਗਾ¢ ਸਾਡਾ ਮਕਸਦ ਪਟਿਆਲਾ ਨੂੰ ਸਫਾਈ ਦੇ ਮਾਮਲੇ ਵਿੱਚ ਮਿਸਾਲ ਬਣਾਉਣਾ ਹੈ ਅਤੇ ਇਸ ਦਿਸ਼ਾ ਵਿਚ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ¢ ਯੂਨੀਅਨ ਪ੍ਰਤਿਨਿਧੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਸਾਰੇ ਸਫਾਈ ਸੇਵਕ ਪੂਰੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ¢
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਨਿਆਇਕ ਹਿਰਾਸਤ ਸਮਾਪਤ ਹੋਣ 'ਤੇ ਅੱਜ ਮੁਹਾਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼ <br/> ਅਗਲੀ ਖ਼ਬਰ ਪ੍ਰੋਫੈਸਰ ਡਿੰਪਲ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24