24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪਿੰਡ ਸਾਧੂ ਨਗਰ ਦੇ ਲੋਕਾਂ ਨੂੰ 100 ਪੇਟੀਆਂ ਪਾਣੀ ਦੀਆਂ ਭੇਜੀਆਂ

Ad Position 21
No active advertisement
ਅਜੀਤ ਡੈਸਕ 07-09-2025
ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਸਨੌਰ ਹਲਕੇ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡ ਮਾੜੂ, ਟਿਵਾਣਾ ਅਤੇ ਹੋਰ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸੀਬਤਾਂ ਸੁਣੀਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਰਜਿੰਦਰ ਸਿੰਘ ਵਿਰਕ ਨੇ ਪਿੰਡ ਸਾਧੂ ਨਗਰ ਦੇ ਲੋਕਾਂ ਦੀ ਮੰਗ 'ਤੇ ਉਨ੍ਹਾਂ ਨੂੰ 100 ਪੇਟੀਆਂ ਪੀਣ ਵਾਲੇ ਪਾਣੀ ਦੀਆਂ ਭੇਜੀਆਂ | ਉਨ੍ਹਾਂ ਪਿੰਡ ਦੇ ਵਸਨੀਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇ | ਵਿਰਕ ਨੇ ਕਿਹਾ ਸਾਡੇ ਕਿਸਾਨ ਅਤੇ ਪੇਂਡੂ ਭਾਈਚਾਰਾ ਇਸ ਸੰਕਟ ਵਿਚ ਇਕੱਲਾ ਨਹੀਂ ਛੱਡਿਆ ਜਾ ਸਕਦਾ | ਸਰਕਾਰ ਨੂੰ ਫ਼ਸਲਾਂ, ਘਰਾਂ ਅਤੇ ਜਾਨਵਰਾਂ ਦੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਕਦਮ ਚੁੱਕਣੇ ਹੋਣਗੇ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ਪੀੜਤਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰੇਗਾ ਅਤੇ ਪਸ਼ੂਆਂ ਲਈ ਚਾਰੇ ਦਾ ਵੀ ਜਲਦੀ ਪ੍ਰਬੰਧ ਕਰਕੇ ਪਿੰਡ ਵਿਚ ਭੇਜਿਆ ਜਾਵੇਗਾ | ਵਿਰਕ ਨੇ ਸੂਬਾ ਸਰਕਾਰ 'ਤੇ ਹੜ੍ਹ ਪ੍ਰਬੰਧਨ ਵਿਚ ਨਾਕਾਮੀ ਦਾ ਗੰਭੀਰ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਸਮੇਂ-ਸਿਰ ਚੇਤਾਵਨੀ ਪ੍ਰਣਾਲੀ ਅਤੇ ਪ੍ਰਬੰਧਾਂ ਦੀ ਕਮੀ ਕਾਰਨ ਹੜ੍ਹਾਂ ਦਾ ਪ੍ਰਭਾਵ ਵਧੇਰੇ ਵਿਨਾਸ਼ਕਾਰੀ ਹੋਇਆ | ਇਸ ਮੌਕੇ ਸਤਬੀਰ ਸਿੰਘ, ਗੁਰਮੀਤ ਸਿੰਘ, ਭੋਲਾ ਸਿੰਘ ਸਿਰਕਪੜਾ, ਪਰਵਿੰਦਰ ਸਿੰਘ, ਮੇਹਰ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ, ਸਨੀ ਸਿੰਘ, ਰਣਜੋਧ ਸਿੰਘ, ਬਲਬੀਰ ਸਿੰਘ, ਬਲਦੇਵ ਸਿੰਘ, ਸੇਵਕ ਸਿੰਘ ਅਤੇ ਬਲਿਹਾਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੰਕਟ ਦੀ ਘੜੀ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਮੱਖਣ ਸਿੰਘ ਲਾਲਕਾ ਅਗਲੀ ਖ਼ਬਰ ਚੇਤਨਾ ਮਾਰਚ 'ਚ ਵੱਡੀ ਗਿਣਤੀ 'ਚ ਸੰਗਤਾਂ ਦੇ ਸ਼ਾਮਿਲ ਹੋਣ 'ਤੇ ਰਿਣੀ ਰਹਾਂਗਾ-ਬਾਬਾ ਅਬਦਾਲ ਨਰਿੰਦਰ ਭੋਆ ਨੂੰ ਟਰੱਸਟ...
Ad Position 24