24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਸਰਕਾਰ ਸੰਕਟ ਦੀ ਘੜੀ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਮੱਖਣ ਸਿੰਘ ਲਾਲਕਾ

Ad Position 21
No active advertisement
ਅਜੀਤ ਡੈਸਕ 07-09-2025
ਨਾਭਾ, 6 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਾ ਕੇ ਕਿਸਾਨਾਂ ਅਤੇ ਹੜ੍ਹ ਪੀੜਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਆਪਣੇ ਵਲੋਂ ਰਾਹਤ ਸਮਗਰੀ ਦੇ ਰਹੇ ਹਨ, ਉੱਥੇ ਉਨ੍ਹਾਂ ਵਲੋਂ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਕਿਸਾਨਾਂ, ਮਜ਼ਦੂਰਾਂ ਦੀ ਮਦਦ ਕਰਨ | ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਹੜ ਪ੍ਰਭਾਵਿਤ ਖੇਤਰਾਂ 'ਚ ਪੀੜਤ ਲੋਕਾਂ ਦੀ ਮਦਦ ਲਈ ਅਤੇ ਹੜ੍ਹ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮਗਰੀ ਦੇਣ ਨੂੰ ਲੈ ਕੇ ਵਰਕਰਾਂ ਅਤੇ ਆਗੂਆਂ ਦੀ ਇਕੱਤਰਤਾ ਹੋਈ | ਉਪਰੰਤ ਮੱਖਣ ਸਿੰਘ ਲਾਲਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਦਰਿਆਈ ਇਲਾਕੇ ਹੜ੍ਹਾਂ ਦੇ ਵੱਡੇ ਸੰਕਟ ਨਾਲ ਜੂਝ ਰਹੇ ਹਨ ਜਿਸ ਕਰਕੇ ਇਸ ਸੰਕਟ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸਾਨਾਂ ਸਮੇਤ ਹੋਰ ਸਭ ਹੜ੍ਹ ਪੀੜਤ ਪਰਿਵਾਰਾਂ ਨੂੰ ਵੱਖ-ਵੱਖ ਤਰ੍ਹਾਂ ਦੀ ਲੋੜੀਂਦੀ ਸਮਗਰੀ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਿਸਾਨਾਂ ਦੀਆਂ ਲੱਖਾਂ ਏਕੜ ਜ਼ਮੀਨਾਂ 'ਚ ਬੀਜੀ ਹੋਈ ਝੋਨੇ ਦੀ ਫ਼ਸਲ ਹੜ੍ਹਾਂ ਦੀ ਭੇਂਟ ਚੜ੍ਹ ਗਈ ਹੈ ਉੱਥੇ ਬੇਜ਼ਬਾਨ ਪਸ਼ੂ ਤੇ ਮਨੁੱਖੀ ਜ਼ਿੰਦਗੀਆਂ ਵੀ ਖ਼ਤਰੇ ਵਿਚ ਹਨ | ਲਾਲਕਾ ਨੇ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਹੜ੍ਹ ਪੀੜਤ ਲੋਕਾਂ ਦੀ ਮਦਦ ਕਰੀਏ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਲਈ ਪੰਜਾਬ ਸਰਕਾਰ ਕੋਲ ਕਰੋੜਾਂ ਰੁਪਏ ਦਾ ਬਜਟ ਹੋਣ ਦੇ ਬਾਵਜੂਦ ਵੀ ਖ਼ਰਚ ਨਹੀਂ ਕੀਤਾ ਜਾ ਰਿਹਾ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਜਾ ਕੇ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਲੱਗੇ ਹੋਏ ਹਨ | ਇਸ ਮੌਕੇ ਅਮਰੀਕ ਸਿੰਘ ਥੂਹੀ, ਬਲਵਿੰਦਰ ਸਿੰਘ ਧਾਰਨੀ, ਰਣਜੀਤ ਸਿੰਘ ਘੁੰਡਰ, ਸੁਖਵਿੰਦਰ ਸਿੰਘ ਵਿਰਕ, ਸੁਰਿੰਦਰ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਮੋਹਣ ਸਿੰਘ ਰਾਮਗੜ੍ਹ, ਰੌਸ਼ਨ ਲਾਲ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਲਖਵਿੰਦਰ ਸਿੰਘ ਰਾਜਗੜ੍ਹ ਆਦਿ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਮਦਦ ਕਰਨ 'ਤੇ ਜਗਮੀਤ ਸਿੰਘ ਹਰਿਆਊ ਤੇ ਕਬੀਰ ਦਾਸ ਨੇ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪਿੰਡ ਸਾਧੂ ਨਗਰ ਦੇ ਲੋਕਾਂ ਨੂੰ 100 ਪੇਟੀਆਂ ਪਾਣੀ ਦੀਆਂ ਭੇਜੀਆਂ
Ad Position 24