24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

500 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-09-2025
ਰਾਜਪੁਰਾ, 6 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 500 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਅਤੇ ਪੁਲਿਸ ਕਪਤਾਨ (ਡੀ) ਪਟਿਆਲਾ ਗੁਰਬੰਸ ਸਿੰਘ ਬੈਂਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਮਨਜੀਤ ਸਿੰਘ ਡੀ.ਐੱਸ.ਪੀ. ਰਾਜਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਸਥਾਨਕ ਰਾਜਪੁਰਾ-ਪਟਿਆਲਾ ਬਾਈਪਾਸ 'ਤੇ ਗੁਰਦੁਆਰਾ ਬਾਬਾ ਦੀਪ ਸਿੰਘ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਹੱਥ ਵਿਚ ਫੜੇ ਵਜ਼ਨਦਾਰ ਮੋਮੀ ਲਿਫ਼ਾਫ਼ੇ ਵਿਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ | ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਜਦੋਂ ਪੁਲਿਸ ਪਾਰਟੀ ਨੇ ਮੁਢਲੀ ਪੁਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਪੁਸ਼ਕਰ ਰਾਜ ਪੁੱਤਰ ਸ਼ਾਂਤੀ ਲਾਲ ਵਾਸੀ ਵਾਰਡ ਨੰਬਰ-4 ਪਿੰਡ ਸੇਮਲੀ ਜ਼ਿਲ੍ਹਾ ਮੰਦਸੌਰ (ਮੱਧ ਪ੍ਰਦੇਸ਼) ਵਜੋਂ ਦੱਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਬਾਰੇ ਪਤਾ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰ... ਅਗਲੀ ਖ਼ਬਰ ਫੋਟੋ ਖਿੱਚਣ ਗਿਆ ਬੱਚਾ ਹੜ੍ਹ ਦੇ ਪਾਣੀ 'ਚ ਰੁੜਿ੍ਹਆ
Ad Position 24