ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ 'ਚ ਪਿਛਲੇ ਦਿਨਾਂ ਤੋਂ ਹੜ੍ਹਾਂ ਦਾ ਕਹਿਰ ਹੈ, ਜਿਸ ਨਾਲ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਸ਼ਾਹਪੁਰ ਵਿਖੇ ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਇਸ ਤੋਂ ਇਲਾਵਾ ਉਨ੍ਹਾਂ ਹੋਰਨਾਂ ਦੇਸ਼ ਵਾਸੀਆਂ ਨੂੰ ਇਸ ਦੁਖ ਦੀ ਘੜੀ 'ਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸਰਪੰਚ ਰਣਜੀਤ ਕੌਰ, ਨਿਰਲੇਪ ਸਿੰਘ ਗੋਲਡੀ, ਪੰਚ ਜਸਵਿੰਦਰ ਕੌਰ, ਭੁਪਿੰਦਰ ਕੌਰ, ਨਾਰੰਗ ਸਿੰਘ, ਰਜਿੰਦਰ ਸਿੰਘ, ਮੱਘਰ ਸਿੰਘ, ਨੰਬਰਦਾਰ ਜਰਨੈਲ ਸਿੰਘ, ਭਜਨ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ ਕਲੱਬ ਪ੍ਰਧਾਨ, ਗੁਰਪ੍ਰੀਤ ਸਿੰਘ, ਬੱਬੂ ਜਗਰੂਪ ਸਿੰਘ, ਕਰਨ, ਬੋਬਾ, ਡਾ. ਗੁਰਜੋਤ ਸਿੰਘ, ਚਮਕੌਰ ਸਿੰਘ, ਸਰਵਣ ਸਿੰਘ, ਗੱਗੂ, ਗੁਰਦਰਸ਼ਨ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |