ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਅਤੇ ਕੁੱਤੇ ਦੇ ਕੱਟਣ ਨੂੰ ਰੋਕਣ ਲਈ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ¢ ਇਸ ਮੌਕੇ ਉਨਾਂ ਨੇ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਇਕ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ¢ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਇਕ ਜ਼ਰੂਰੀ ਸਮੀਖਿਆ ਮੀਟਿੰਗ ਬੁਲਾਈ, ਜਿਸ ਵਿੱਚ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਨਗਰ ਕਮਿਸ਼ਨਰ ਪਰਮਵੀਰ ਸਿੰਘ, ਏਡੀਸੀ ਸਿਮਰਪ੍ਰੀਤ ਕੌਰ ਅਤੇ ਨਵਰੀਤ ਕੌਰ ਸੇਖੋਂ, ਐਸਡੀਐਮਜ਼ ਇਸਮਤ ਵਿਜੇ ਸਿੰਘ ਤੇ ਰਿਚਾ ਗੋਇਲ, ਸਿਵਲ ਸਰਜਨ ਡਾ. ਜਗਪਾਲਿੰਦਰ ਸਿੰਘ, ਨਗਰ ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ¢ ਸਿਹਤ ਮੰਤਰੀ ਨੇ ਪੰਜਾਬ ਭਰ ਦੇ ਵਸਨੀਕਾਂ ਨੂੰ ਤੇਜ਼ ਬੁਖਾਰ, ਦਿਲ ਦਾ ਦੌਰਾ, ਤੇਜ਼ ਦਸਤ, ਜਾਂ ਸੱਪ ਅਤੇ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ¢ ਹੜ੍ਹ ਤੋਂ ਬਾਅਦ ਦੇ ਉਪਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨਾਂ ਕਿਹਾ, Tਸਾਡਾ ਮੁੱਖ ਧਿਆਨ ਹੁਣ ਬਚਾਅ, ਰਾਹਤ, ਮੈਡੀਕਲ ਸਹਾਇਤਾ, ਰਾਸ਼ਨ ਅਤੇ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ 'ਤੇ ਹੈ¢Tਪਟਿਆਲਾ ਤੋਂ ਸਿਹਤ ਅੰਕੜਿਆਂ ਦੀ ਸਮੀਖਿਆ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਾਲ ਹੁਣ ਤੱਕ 88 ਡੇਂਗੂ-ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਸਿਰਫ 9 ਮਾਮਲੇ ਸਾਹਮਣੇ ਆਏ ਸਨ¢ ਡੇਂਗੂ ਦੇ ਵੱਧਦੇ ਮਾਮਲਿਆਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਉਨਾਂ ਨੇ ਸਾਰੇ ਸਬੰਧਤ ਵਿਭਾਗਾਂ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਸਿੱਖਿਆ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਆਦਿ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ, ਦਸਤ, ਹੈਜ਼ਾ, ਹੈਪੇਟਾਈਟਸ ਅਤੇ ਹੋਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਨਾਲ ਨੇੜਿਓਾ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ¢ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਘਰ-ਘਰ ਜਾ ਕੇ ਦੌਰੇ ਕਰਨ ਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ¢