24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਰਾਜਿੰਦਰ ਸਿੰਘ ਵਿਰਕ ਨੇ ਸੁਖਬੀਰ ਸਿੰਘ ਬਾਦਲ ਨੂੰ ਸਨੌਰ ਹਲਕੇ 'ਚ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ

Ad Position 21
No active advertisement
ਅਜੀਤ ਡੈਸਕ 07-09-2025
ਪਾਤੜਾਂ, 6 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬੀਤੇ ਦਿਨ ਪਾਤੜਾਂ ਇਲਾਕੇ ਵਿਚ ਘੱਗਰ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਵਾਸਤੇ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੇ ਸੇਲਾ ਪਲਾਂਟ 'ਤੇ ਸਥਿਤ ਦਫ਼ਤਰ ਵਿਖੇ ਪਟਿਆਲਾ ਜ਼ਿਲ੍ਹੇ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਸਨੌਰ ਹਲਕੇ 'ਚ ਹੜ੍ਹਾਂ ਦੀ ਸਥਿਤੀ ਤੋਂ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਪਾਰਟੀ ਵਲੋਂ ਹੜ੍ਹਾਂ ਵਿਚ ਘਿਰੇ ਲੋਕਾਂ ਦੀ ਪੂਰੀ ਡਟਵੀਂ ਮਦਦ ਕੀਤੀ ਜਾ ਰਹੀ ਹੈ ਜਿਸ 'ਤੇ ਸੁਖਬੀਰ ਸਿੰਘ ਬਾਦਲ ਨੇ ਰਾਜਿੰਦਰ ਸਿੰਘ ਵਿਰਕ ਦੀ ਸ਼ਲਾਘਾ ਕੀਤੀ ਗਈ | ਰਾਜਿੰਦਰ ਸਿੰਘ ਵਿਰਕ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਜਿਸ ਦਿਨ ਤੋਂ ਸਨੌਰ ਹਲਕੇ ਵਿਚ ਹੜ੍ਹਾਂ ਦੀ ਸਥਿਤੀ ਗੰਭੀਰ ਹੋਈ ਹੈ, ਉਹ ਨਿਰੰਤਰ ਹਲਕੇ ਦੇ ਦੌਰੇ 'ਤੇ ਹਨ ਅਤੇ ਲੋਕਾਂ ਕੋਲ ਪਹੁੰਚ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ ਮੁਤਾਬਿਕ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਡਟੇ ਹੋਏ ਹਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਤੋਂ ਹਾਲਾਤਾਂ ਵਿਚ ਸੁਧਾਰ ਹੋਣਾ ਸ਼ੁਰੂ ਹੋਇਆ ਹੈ | ਟਾਂਗਰੀ ਤੇ ਮਾਰਕੰਡਾ ਦਾ ਪਾਣੀ ਹੌਲੀ-ਹੌਲੀ ਘਟਣਾ ਸ਼ੁਰੂ ਹੋਇਆ ਹੈ | ਉਨ੍ਹਾਂ ਦੀ ਇਹ ਰਿਪੋਰਟ ਵੇਖਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਰਾਜਿੰਦਰ ਸਿੰਘ ਵਿਰਕ ਨੂੰ ਹਲਕੇ 'ਚ ਹੋਰ ਡਟ ਕੇ ਲੋਕਾਂ ਦੀ ਸੇਵਾ ਵਾਸਤੇ ਥਾਪੜਾ ਦਿੱਤਾ ਅਤੇ ਕਿਹਾ ਕਿ ਇਸ ਔਖੀ ਘੜੀ ਵਿਚ ਪੰਜਾਬੀ ਹੀ ਪੰਜਾਬੀਆਂ ਦੇ ਕੰਮ ਆ ਰਹੇ ਹਨ ਤੇ ਸਰਕਾਰਾਂ ਤਾਂ ਫ਼ੇਲ੍ਹ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵਾਸਤੇ ਕਿਸੇ ਵੀ ਤਰੀਕੇ ਡੀਜ਼ਲ ਜਾਂ ਹੋਰ ਸਾਮਾਨ ਦੀ ਜ਼ਰੂਰਤ ਹੈ ਤਾਂ ਉਹ ਤੁਰੰਤ ਲੋਕਾਂ ਨੂੰ ਉਪਲਬਧ ਕਰਵਾਇਆ ਜਾਵੇ | ਇਸ ਮੌਕੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜ਼ਮੀਨੀ ਪੱਧਰ 'ਤੇ ਜਾ ਕੇ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹੈ ਮਦਦ-ਬਰਸਟ
Ad Position 24