24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਆਮ ਆਦਮੀ ਪਾਰਟੀ ਵਲੋਂ ਜ਼ਮੀਨੀ ਪੱਧਰ 'ਤੇ ਜਾ ਕੇ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹੈ ਮਦਦ-ਬਰਸਟ

Ad Position 21
No active advertisement
ਅਜੀਤ ਡੈਸਕ 07-09-2025
ਰਾਜਪੁਰਾ, 6 ਸਤੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਢਕਾਣਸੂ ਕਲਾਂ ਵਿਖੇ ਸੈਂਟਰਲ ਵਾਲਮੀਕੀ ਸਭਾ ਇੰਡੀਆ ਵੱਲੋਂ ਜਥੇਬੰਧਕ ਸਕੱਤਰ ਅਮਰਜੀਤ ਸਿੰਘ ਉਕਸੀ ਅਤੇ ਸੁਰਿੰਦਰ ਸਿੰਘ ਸ਼ਿੰਦਾ ਦੀ ਰਹਿਨੁਮਾਈ ਹੇਠ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਬਾਬਾ ਜੀਵਨ ਸਿੰਘ ਜੀ ਦੀ ਫੋਟੋ ਅੱਗੇ ਫੁੱਲ ਅਰਪਿਤ ਕੀਤੇ ਗਏ | ਉਹਨਾਂ ਵੱਲੋਂ ਬਾਬਾ ਜੀਵਨ ਸਿੰਘ ਜੀ ਦੇ ਜਨਮ ਨਾਲ ਸਬੰਧਿਤ ਚਾਨਣਾ ਪਾਇਆ | ਉਨਾਂ ਕਿਹਾ ਕਿ ਸਾਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਸਭਾ ਦੇ ਜਥੇਬੰਦਕ ਸਕੱਤਰ ਅਮਰਜੀਤ ਸਿੰਘ ਉਕਸੀ ਵਲੋਂ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆਂ ਉਨਾਂ ਵਲੋਂ ਦੱਸੇ ਗਏ ਰਾਹ 'ਤੇ ਅਮਲ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਕੌਮੀ ਪ੍ਰਧਾਨ ਗੇਜਾ ਰਾਮ, ਅਮਰਜੀਤ ਸਿੰਘ ਉਕਸੀ, ਸੁਰਿੰਦਰ ਸਿੰਘ ਸ਼ਿੰਦਾ ਸਮੇਤ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਖੁਸਰੋਪੁਰ ਜਰਨਲ ਸਕੱਤਰ ਪੰਜਾਬ, ਬਾਬਾ ਬਲਵੀਰ ਸਿੰਘ, ਜੱਜਪਾਲ ਸਿੰਘ ਪ੍ਰਚਾਰ ਸਕੱਤਰ ਪੰਜਾਬ, ਦਲੇਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸੰਦੀਪ ਸਿੰਘ ਜਿਲ੍ਹਾ ਪ੍ਰਧਾਨ ਸਹਿਰੀ, ਹਰੀ ਸਿੰਘ ਸ਼ਾਮਦੋ, ਸਤਾਰ ਮੁਹੰਮਦ, ਦਵਿੰਦਰ ਸਿੰਘ, ਗੁਰਮੀਤ ਸਿੰਘ, ਸ਼ੇਰ ਸਿੰਘ ਥੁਹਾ, ਸੰਦੀਪ ਸਿੰਘ ਮਦਨਪੁਰ, ਪਿ੍ੰਸ ਮਹਿਰਾ, ਬਬੂ ਰਾਜਪੁਰਾ, ਸ਼ੈਂਕੀ ਰਾਜਪੁਰਾ, ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਦੀ ਸਾਰ ਨਹੀਂ ਲਈ-ਲਾਲਕਾ ਅਗਲੀ ਖ਼ਬਰ ਪੰਜਾਬ ਨੂੰ ਹੜ੍ਹਾਂ ਦੀ ਮਾਰ ਸਰਕਾਰਾਂ ਦੀ ਨਾਲਾਇਕੀ ਕਾਰਨ ਪਈ-ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
Ad Position 24