24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਾਬਕਾ ਚੇਅਰਮੈਨ ਲਾਲਵਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਘੱਗਰ ਦਰਿਆ ਦੀ ਮਾਰ ਸੰਬੰਧੀ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 07-09-2025
ਪਾਤੜਾਂ, 6 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਘੱਗਰ ਦਰਿਆ ਦੇ ਕੀਤੇ ਗਏ ਦੌਰੇ ਦੌਰਾਨ ਜ਼ਿਲ੍ਹਾ ਪਰਿਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੰਜਰਥ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੱਖਣ ਸਿੰਘ ਲਾਲਕਾ, ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨੂੰ ਘੱਗਰ ਦਰਿਆ ਦੀ ਮਾਰ ਸੰਬੰਧੀ ਆਉਂਦੇ ਪਿੰਡਾਂ ਦੇ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ | ਇਸ ਸੰਬੰਧੀ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਅੱਜ ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਝਲ ਰਿਹਾ ਹੈ ਅਤੇ ਘੱਗਰ ਦਰਿਆ ਵਿਚ ਆਏ ਪਾਣੀ ਕਾਰਨ ਹਲਕਾ ਸ਼ੁਤਰਾਣਾ ਦੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕਾਂ ਅੰਦਰ ਹੜ੍ਹਾਂ ਨੂੰ ਲੈ ਕੇ ਭਾਰੀ ਸਹਿਮ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਘੱਗਰ ਦੀ ਸਫ਼ਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਹਲਕਾ ਸ਼ੁਤਰਾਣਾ ਅੰਦਰ ਘੱਗਰ ਦਰਿਆ ਦੇ ਪਾਣੀ ਦੇ ਓਵਰਫ਼ਲੋ ਹੋਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ | ਜਥੇਦਾਰ ਲਾਲਵਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਸ਼ੁਤਰਾਣਾ ਅੰਦਰ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇਨ੍ਹਾਂ ਨਾਲ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਲਵਾ, ਨਰਿੰਦਰ ਸਿੰਘ ਬਜਾਜ, ਯਾਦਵਿੰਦਰ ਸਿੰਘ ਨਿਆਲ, ਜਗਦੇਵ ਸਿੰਘ ਸਰਪੰਚ, ਜਸਵਿੰਦਰ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵਰ੍ਹਦੇ ਮੀਂਹ 'ਚ ਘਨÏਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦÏਰਾ, ਰਾਹਤ ਤੇ ਮੁੜਵਸੇਬਾ ਪ੍ਰਬੰਧਾਂ ਦ... ਅਗਲੀ ਖ਼ਬਰ ਐਨ. ਐਚ. ਆਈ. ਵਲੋਂ ਦਿੱਲੀ-ਕਟੜਾ ਐਕਸਪ੍ਰੈੱਸ-ਵੇਅ ਕੀਤਾ ਬੰਦ
Ad Position 24