ਘਨੌਰ, 6 ਸਤੰਬਰ (ਸਰਦਾਰਾ ਸਿੰਘ ਲਾਛੜੂ)-ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰ੍ਹਦੇ ਮੀਂਹ ਵਿਚ ਅੱਜ ਸ਼ਾਮ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਰਾਲਾ ਕਲਾਂ ਅਤੇ ਸਰਾਲਾ ਖੁਰਦ ਦਾ ਦÏਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ¢ ਉਨ੍ਹਾਂ ਨੇ ਸੜਕਾਂ, ਘਰਾਂ, ਫਸਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਤੋਂ ਬਾਅਦ ਰਾਹਤ ਅਤੇ ਪੁਨਰਵਾਸ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ¢ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ¢ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਅਤੇ ਹੋਰ ਮੁੜਵਸੇਬਾ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਿਰੰਤਰ ਉਪਰਾਲੇ ਕਰ ਰਿਹਾ ਹੈ¢ ਡਾ. ਪ੍ਰੀਤੀ ਯਾਦਵ ਨੇ ਪਿੰਡ ਮਰਦਾਂਪੁਰ ਵਿਖੇ ਸਥਾਪਤ ਰਾਹਤ ਕੇਂਦਰ ਦਾ ਵੀ ਦÏਰਾ ਕੀਤਾ¢ ਉਨ੍ਹਾਂ ਉੱਥੇ ਰਹਿ ਰਹੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ¢ ਪਿੰਡ ਵਾਸੀਆਂ ਨੇ ਸਮੇਂ ਸਿਰ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ¢ ਉਨ੍ਹਾਂ ਦੇ ਨਾਲ ਐਸ.ਡੀ.ਐਮ. ਅਵਿਕੇਸ਼ ਗੁਪਤਾ, ਸੀ.ਐਮ.ਐਫ.ਓ. ਸਤੀਸ਼ ਚੰਦਰ, ਡੀ.ਐਸ.ਪੀ. ਹਰਮਨ ਚੀਮਾ, ਰੈੱਡ ਕਰਾਸ ਸਕੱਤਰ ਡਾ. ਪਿ੍ਤਪਾਲ ਸਿੰਘ ਅਤੇ ਹੋਰ ਅਧਿਕਾਰੀ ਮÏਜੂਦ ਸਨ | ਡਾ. ਪ੍ਰੀਤੀ ਯਾਦਵ ਨੇ ਕਿਹਾ,ਸਾਡੀਆਂ ਟੀਮਾਂ, ਫÏਜ, ਐਨ.ਡੀ.ਆਰ.ਐਫ. ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ, ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਸਮੇਤ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀਆਂ ਹਨ¢