ਪਟਿਆਲਾ, 22 ਸਤੰਬਰ (ਅ.ਸ. ਆਹਲੂਵਾਲੀਆ)-ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਵਲੋਂ ਪਟਿਆਲਾ ਦੇ ਵੱਖ-ਵੱਖ ਮੰਦਰਾਂ 'ਚ ਮੱਥਾ ਟੇਕਿਆ ਗਿਆ | ਇਸ ਦੌਰਾਨ ਮੰਦਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ | ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸ਼ਰਧਾਲੂ ਅੱਡ-ਅੱਡ ਭੇਟਾਂ ਲੈ ਕੇ ਮੰਦਿਰ ਪਹੁੰਚੇ ਅਤੇ ਮੱਥਾ ਟੇਕਿਆ | ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਵੀ ਪਟਿਆਲਾ ਤੇ ਇਸ ਦੇ ਆਸ-ਪਾਸ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚੇ | ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਕਈ ਧਾਰਮਿਕ ਜਥੇਬੰਦੀਆਂ ਵਲੋਂ ਆਏ ਸ਼ਰਧਾਲੂਆਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ | ਅਗਲੇ ਦਿਨਾਂ 'ਚ ਹੋਰ ਵੀ ਸ਼ਰਧਾਲੂਆਂ ਦੇ ਇੱਥੇ ਪਹੁੰਚਣ ਦੀ ਸੰਭਾਵਨਾ ਜਤਾਈ ਗਈ |