13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਨੋਜ ਕੁਮਾਰ ਮੋਦੀ ਨੇ ਕੀਤਾ ਰਾਮਲੀਲ੍ਹਾ ਦੇ ਪਹਿਲੇ ਦਿਨ ਦਾ ਉਦਘਾਟਨ

Ad Position 21
repet_subhas-goyals [Copy P29]
ਰਾਮਲੀਲ੍ਹਾ ਦਾ ਉਦਘਾਟਨ ਕਰਦੇ ਹੋਏ ਮਨੋਜ ਕੁਮਾਰ ਮੋਦੀ | ਅਜੀਤ ਤਸਵੀਰ <br/> 24-09-2025
ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਸ੍ਰੀ ਰਾਮ ਕਿ੍ਸ਼ਨ ਸੇਵਾ ਦਲ ਬਨੂੜ ਵਲੋਂ ਖੇਡੀ ਜਾ ਰਹੀ ਰਾਮ ਲੀਲਾ ਦੇ ਪਹਿਲੇ ਦਿਨ ਦਾ ਉਦਘਾਟਨ ਮਨੋਜ ਕੁਮਾਰ ਮੋਦੀ ਪ੍ਰਧਾਨ ਸਾਈ ਸੰਮਤੀ ਰਾਜਪੁਰਾ ਨੇ ਕੀਤਾ | ਇਸ ਤੋਂ ਪਹਿਲਾਂ ਆਰਤੀ ਕੀਤੀ ਗਈ | ਉਪਰੰਤ ਉਦਘਾਟਨ ਤੋਂ ਬਾਅਦ ਰਾਮ-ਲੀਲ੍ਹਾ ਦੇ ਪ੍ਰਮੁੱਖ ਸੀਨ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦਿਆ ਮਨੋਜ ਕੁਮਾਰ ਮੋਦੀ ਨੇ ਕਿਹਾ ਕਿ ਭਗਵਾਨ ਰਾਮ ਦਾ ਸਮੁੱਚਾ ਜੀਵਨ ਮਨੁੱਖ ਜੀਵਨ ਨੂੰ ਸਹੀ ਢੰਗ ਨਾਲ ਜਿਊਣ ਦੀ ਕਲਾ ਤੋਂ ਜਾਣੂ ਕਰਵਾਉਂਦਾ ਹੈ | ਉਨ੍ਹਾਂ ਨੇ ਕਿਹਾ ਕਿ ਰਾਮ ਲੀਲਾ ਤੋਂ ਸਮਾਜ ਨੂੰ ਚੰਗੀ ਸੇਧ ਮਿਲਦੀ ਹੈ | ਸ੍ਰੀ ਮੋਦੀ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਲੱਬ ਦੇ ਅਹੁਦੇਦਾਰਾਂ ਨੂੰ 51 ਹਜ਼ਾਰ ਰੁਪਏ ਸਹਾਇਤਾ ਵਜੋਂ ਭੇਟ ਕੀਤੇ | ਉਪਰੰਤ ਕਲੱਬ ਦੇ ਚੇਅਰਮੈਨ ਜੀਵਨ ਕੁਮਾਰ ਪੇਸ਼ੀ ਤੇ ਹੋਰ ਅਹੁਦੇਦਾਰਾਂ ਨੇ ਮਨੋਜ ਕੁਮਾਰ ਮੋਦੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਅਰਹੁਨ ਕੁਮਾਰ ਪੇਸ਼ੀ, ਸੰਦੀਪ ਹਰਮਨ, ਟਿੰਕੂ ਕਪਿਲ, ਗੁਰਵਿੰਦਰ ਸੈਣੀ, ਮੰਜੂ ਸੈਣੀ, ਅਭੀ ਵਰਮਾ, ਰੀਤਿਕ ਵਰਮਾ, ਚਮਨ ਲਾਲ, ਪਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮਸਲੇ ਹੱਲ ਨਾ ਕਰਨ ਦੇ ਵਿਰੋਧ 'ਚ ਕਾਲੀਆਂ ਝੰਡੀਆਂ ਨਾਲ ਕੀਤਾ ਗਿਆ ਰੋਸ ਮਾਰਚ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿੱਚੋਂ 7 ਸਰੂਪ ਬਿਨਾਂ ਦੱਸੇ ਬਰਮਿੰਘਮ ਲੈ ਜਾਣ ਦਾ ਮਾਮਲਾ ਪੁਲਿਸ ਕੋਲ ਪਹੁੰਚ...
Ad Position 24