13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗੁਰੂਕੁਲ ਗਲੋਬਲ ਕਰਿਐਂਜ਼ਾ ਸਕੂਲ 'ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਗੁਰੂਕੁਲ ਗਲੋਬਲ ਕਰਿਐਂਜ਼ਾ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਰਾਕੇਸ਼ ਸਿੰਗਲਾ, ਵਾਈਸ ਚੇਅਰਮੈਨ ਸ਼ਾਮ ਸੁੰਦਰ ਅਤੇ ਪਿ੍ੰਸੀਪਲ ਹਰਪ੍ਰੀਤ ਨਾਗਪਾਲ ਨੇ ਦੱਸਿਆ ਕਿ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਏ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕੀਤੀ | ਹਰ ਇਕ ਵਿਦਿਆਰਥੀ ਨੇ ਇਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿਚ ਲਿਖਿਆ | ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ ਲਿਖਤ, ਸਵਾਲ-ਜਵਾਬ ਮੁਕਾਬਲਾ, ਪੋਸਟਰ ਮੁਕਾਬਲਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣ ਸਮੇਤ ਕਰਵਾਏ ਗਏ ਮੁਕਾਬਲਿਆਂ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਇਹ ਇਕ ਨਵਾਂ ਆਰੰਭ ਹੋਇਆ ਹੈ | ਸਕੂਲ ਦੇ ਵਾਈਸ ਪਿ੍ੰਸੀਪਲ, ਮੈਨੇਜਰ, ਸੀਨੀਅਰ ਕੋਆਰਡੀਨੇਟਰ ਅਤੇ ਕੋਆਰਡੀਨੇਟਰ, ਪੰਜਾਬੀ ਵਿਭਾਗ ਅਤੇ ਸਮੂਹ ਸਟਾਫ਼ ਨੇ ਸਕੂਲ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਹਰ ਰੋਜ ਜੋੜਿਆ ਜਾਵੇਗਾ ਤਾਂ ਜੋ ਹਰ ਦਿਨ ਵਿਸ਼ਵ ਪੰਜਾਬੀ ਦਿਵਸ ਦੇ ਰੂਪ ਵਿਚ ਮਨਾ ਕੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁਲਿਤ ਕਰਨ ਵਿਚ ਯੋਗਦਾਨ ਪਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਸੈਕਟਰੀ ਐਲਾਨੇ ਅਗਲੀ ਖ਼ਬਰ ਗਰਭਵਤੀ ਔਰਤ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ ਬਾਹਰ ਲਗਾਇਆ ਧਰਨਾ
Ad Position 24