13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਸੈਕਟਰੀ ਐਲਾਨੇ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਮਹੱਤਵਪੂਰਨ ਐਲਾਨ ਕੀਤਾ ਹੈ | ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਪਾਰਟੀ ਵਲੋਂ ਸਟੇਟ ਸੈਕਟਰੀ ਪੰਜਾਬ ਨਿਯੁਕਤ ਕੀਤਾ ਗਿਆ ਹੈ | ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਜੱਗਾ ਦੀ ਲੰਬੀ ਰਾਜਨੀਤਿਕ ਅਨੁਭਵਤਾ, ਜਨਸੇਵਾ ਪ੍ਰਤੀ ਵਚਨਬੱਧਤਾ ਅਤੇ ਪਟਿਆਲਾ ਵਿਚ ਉਨ੍ਹਾਂ ਦੇ ਲੋਕਪਿ੍ਯ ਕੰਮਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਜਗਦੀਪ ਸਿੰਘ ਜੱਗਾ ਨੇ ਆਪਣੀ ਨਿਯੁਕਤੀ 'ਤੇ ਧੰਨਵਾਦ ਪ੍ਰਗਟਾਉਂਦੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਵਿਚਾਰਧਾਰਾਵਾਂ 'ਤੇ ਪੂਰਾ ਵਿਸ਼ਵਾਸ ਰੱਖਦੇ ਹਨ ਅਤੇ ਪੰਜਾਬ ਦੇ ਹਰ ਜ਼ਿਲ੍ਹੇ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੀਆਂ ਲੋਕਹਿਤ ਕਾਰਜਾਂ ਬਾਰੇ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ | ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਯੁਵਾ, ਸਾਫ਼-ਸੁਥਰੀ ਅਕਸ ਵਾਲੇ ਅਤੇ ਜਨਸੇਵਾ ਲਈ ਸਮਰਪਿਤ ਲੋਕਾਂ ਨੂੰ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ | ਜਗਦੀਪ ਸਿੰਘ ਜੱਗਾ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ |
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ <br/> ਅਗਲੀ ਖ਼ਬਰ ਗੁਰੂਕੁਲ ਗਲੋਬਲ ਕਰਿਐਂਜ਼ਾ ਸਕੂਲ 'ਚ ਮਨਾਇਆ ਵਿਸ਼ਵ ਪੰਜਾਬੀ ਦਿਵਸ
Ad Position 24