28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਮਿੰਦਰ ਸਿੰਘ ਢੀਂਡਸਾ ਵਲੋਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 25-09-2025
ਭਾਦਸੋਂ, 24 ਸਤੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਅਤੇ ਰਾਜਨੀਤਿਕ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ | ਇਸ ਸੂਚੀ ਵਿਚ ਵਿਧਾਨ ਸਭਾ ਹਲਕਾ ਨਾਭਾ ਦੇ ਸਰਗਰਮ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ | ਜਿਸ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਨੇ ਐਡਵੋਕੇਟ ਸ਼ਾਹਪੁਰ ਨੂੰ ਮੁਬਾਰਕਬਾਦ ਦਿੱਤੀ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਢੀਂਡਸਾ ਨੇ ਕਿਹਾ ਕਿ ਐਡਵੋਕੇਟ ਸ਼ਾਹਪੁਰ ਇਕ ਮਿਹਨਤੀ ਅਤੇ ਪੜ੍ਹੇ ਲਿਖੇ ਨੌਜਵਾਨ ਹਨ, ਜੋ ਪੁਰਾਣੇ ਸਮੇਂ ਤੋਂ ਲਗਾਤਾਰ ਹਲਕਾ ਨਾਭਾ ਵਿਚ ਸੇਵਾ ਨਿਭਾ ਰਹੇ ਹਨ | ਇਸ ਮੌਕੇ ਰਣਧੀਰ ਸਿੰਘ ਰੱਖੜਾ, ਸੁਖਵੰਤ ਸਿੰਘ ਸਰਾਓ, ਰਵਿੰਦਰ ਸਿੰਘ ਗਰੋਵਰ, ਜਗਰੂਪ ਟਿਵਾਣਾ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਂਟੀ-ਸਮੋਗ ਗੰਨ ਨਾਲ ਪ੍ਰਦੂਸ਼ਣ 'ਤੇ ਕਾਬੂ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24