ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਸਾਈਬਰ ਕ੍ਰਾਈਮ ਵਲੋਂ ਘਰ ਤੋਂ ਕੰਮ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੋਤੀ ਸੂਰੀ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਘਰ ਤੋਂ ਕੰਮ ਕਰਨ ਦਾ ਝਾਂਸਾ ਦੇ ਕੇ ਦੋ ਲੱਖ 18 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ |