28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 25-09-2025
ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ) ਰਾਜਪੁਰਾ-ਪਟਿਆਲਾ ਸ਼ਾਹ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਨੰਦਨ ਸਿੰਘ ਪੁੱਤਰ ਹਰਬਿਲਾਸ ਸਿੰਘ ਵਾਸੀ ਪਿੰਡ ਮੁਰਾਦਪੁਰ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 6 ਸਤੰਬਰ ਨੂੰ ਉਸ ਦੇ ਪਿਤਾ ਹਰਬਿਲਾਸ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਖੱਲ ਫ਼ੈਕਟਰੀ ਨੇੜੇ ਪਿੰਡ ਖੇੜੀ ਗੰਡਿਆਂ ਜਾ ਰਹੇ ਸਨ | ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਆਪਣਾ ਵਾਹਨ ਚਲਾਉਂਦਿਆਂ ਉਸ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ | ਜਿਸ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਚਲਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਕਬੀਰ ਦਾਸ ਅਗਲੀ ਖ਼ਬਰ 2 ਲੱਖ ਤੋਂ ਵੱਧ ਦੀ ਠੱਗੀ ਮਾਰਨ ਖ਼ਿਲਾਫ਼ ਮਾਮਲਾ ਦਰਜ
Ad Position 24