28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਿੱਲੀ ਤੋਂ ਚਲਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਕਬੀਰ ਦਾਸ

Ad Position 21
No active advertisement
ਅਜੀਤ ਡੈਸਕ 25-09-2025
ਪਾਤੜਾਂ, 24 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਮੁਖੀ ਕਬੀਰ ਦਾਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਧਰਮਾਂ ਅਤੇ ਹਰ ਵਰਗਾਂ ਦਾ ਸਤਿਕਾਰ ਕਰਦਾ ਹੈ ਜਦੋਂ ਕਿ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ 1984 'ਚ ਦਿੱਲੀ ਅਤੇ ਹੋਰ ਸੂਬਿਆਂ ਵਿਚ ਸਿੱਖਾਂ ਦਾ ਕਤਲੇਆਮ ਕਾਂਗਰਸ ਸਰਕਾਰ ਸਮੇਂ ਇਸ ਪਾਰਟੀ ਦੇ ਆਗੂਆਂ ਦੀ ਸ਼ਹਿ 'ਤੇ ਹੋਇਆ¢ ਦੰਗਿਆਂ ਦੇ ਦੋਸ਼ੀਆਂ ਨੂੰ ਹੁਣ ਤੱਕ ਬਚਾਉਣ 'ਚ ਲੱਗੀ ਰਹੀ ਕਾਂਗਰਸ ਪਾਰਟੀ ਦੇ ਆਗੂ ਇੱਕ ਪਾਸੇ ਭੁੱਲਾਂ ਬਖ਼ਸ਼ਾਉਣ ਦਾ ਵਿਖਾਵਾ ਕਰ ਰਹੇ ਹਨ ਜਦੋਂ ਕਿ ਦੂਜੇ ਪਾਸੇ ਦੰਗਿਆਂ ਦੇ ਦੋਸ਼ੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਵਿਚ ਅਹੁਦੇਦਾਰੀਆਂ ਅਤੇ ਟਿਕਟਾਂ ਦੇ ਨਿਵਾਜਿਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਆਮ ਆਦਮੀ, ਭਾਜਪਾ ਅਤੇ ਕਾਂਗਰਸ ਦਿੱਲੀ ਤੋਂ ਚੱਲਣ ਵਾਲੀਆਂ ਇਨ੍ਹਾਂ ਪਾਰਟੀਆਂ ਦੇ ਆਗੂ ਪੰਜਾਬ ਦਾ ਬਾਰਡਰ ਲੰਘਣ ਸਾਰ ਹੀ ਆਪਣੇ ਬਿਆਨ ਬਦਲ ਲੈਂਦੇ ਹਨ | ਜਦੋਂ ਕਿ ਹੜ੍ਹਾਂ ਦÏਰਾਨ ਪੰਜਾਬੀਆਂ ਦੀ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਹਮਦਰਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੇ ਘਰਾਂ ਤੱਕ ਜਾ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਪਹੁੰਚਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਸਿਰਫ਼ ਅਕਾਲੀ ਦਲ ਹੀ ਕਰਦਾ ਆ ਰਿਹਾ ਅਤੇ ਅੱਗੇ ਵੀ ਕਰਦਾ ਰਹੇਗਾ¢
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਖਰੀਦ ਏਜੰਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਮੌਤ
Ad Position 24