28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡੀ.ਸੀ. ਵਲੋਂ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਖਰੀਦ ਏਜੰਸੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਡੀ.ਐਫ.ਐਸ.ਸੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀ ਹਰੇਕ ਮੰਡੀ 'ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਵੇ ਤਾਂ ਜੋ ਮੰਡੀ 'ਚ ਆਪਣੇ ਫ਼ਸਲ ਲੈਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜਨ 'ਚ ਜ਼ਿਲ੍ਹੇ ਦੇ ਖਰੀਦ ਕੇਂਦਰਾਂ 'ਚ 12.35 ਲੱਖ ਮੀਟਿ੍ਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ 'ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ ਨਾਲੋਂ ਨਾਲ ਲਿਫਟਿੰਗ ਯਕੀਨੀ ਬਣਾਉਣ | ਇਸ ਤੋਂ ਬਿਨ੍ਹਾਂ ਸਮੁੱਚੇ ਐਸ.ਡੀ.ਐਮਜ ਵਲੋਂ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ ਨਿਰਵਿਘਨ ਯਕੀਨੀ ਬਣਾਈ ਜਾਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਦਾ ਰੋਜ਼ਾਨਾ ਜਾਇਜ਼ਾ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ | ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਤੇ ਰਹਿੰਦ ਖੰੂਹਦ ਨੂੰ ਸਾੜਨ 'ਤੇ ਪਾਬੰਦੀ ਲੱਗੀ ਹੋਈ ਹੈ |
ਇਸ ਤੋਂ ਬਿਨ੍ਹਾਂ ਕੰਬਾਇਨਾਂ ਨਾਲ ਝੋਨਾ ਰਾਤ ਸਮੇਂ ਨਾ ਕੱਟਿਆ ਜਾਵੇ, ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਣ ਕਰਕੇ ਝੋਨਾ ਵਿੱਕਣ ਵਿਚ ਦਿੱਕਤ ਆਉਦੀ ਹੈ | ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀ.ਐਫ.ਐਸ.ਸੀ. ਰਵਿੰਦਰ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਡੀ.ਐਮ. ਵੇਅਰ ਹਾਊਸ ਨਿਰਮਲ ਸਿੰਘ, ਡੀ.ਐਮ. ਮਾਰਕਫੈਡ ਵਿਪਨ ਸਿੰਗਲਾ, ਡੀ.ਐਮ. ਪਨਸਪ ਬਨਦੀਪ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਦਿੱਲੀ ਤੋਂ ਚਲਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਕਬੀਰ ਦਾਸ
Ad Position 24