ਦੇਵੀਗੜ੍ਹ 24 ਸਤੰਬਰ (ਰਾਜਿੰਦਰ ਸਿੰਘ ਮÏਜੀ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਵਿਖੇ ਪਹੁੰਚੇ¢ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ 50 ਲੱਖ ਰੁਪਏ ਜਾਰੀ ਕੀਤੇ ਹਨ¢ਜਿਸ ਵਿਚ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਦਾ ਨਾਮ ਵੀ ਸ਼ਾਮਲ ਹੈ¢ਇਸ ਮਿਲਣ ਵਾਲੀ ਗਰਾਂਟ ਨੂੰ ਪਿੰਡ ਦੇ ਵਿਕਾਸ ਕਾਰਜਾਂ ਤੇ ਲਗਾਉਣ ਸੰਬੰਧੀ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ¢ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਗੁਰਦੁਆਰਾ ਮਗਰ ਸਾਹਿਬ ਨਾ ਸਿਰਫ਼ ਧਾਰਮਿਕ ਅਸਥਾਨ ਹੈ, ਬਲਕਿ ਇਹ ਪਿੰਡ ਦੀ ਪਛਾਣ ਅਤੇ ਵਿਰਾਸਤ ਦਾ ਵੀ ਪ੍ਰਤੀਕ ਹੈ¢ ਉਨ੍ਹਾਂ ਨੇ ਦੱਸਿਆ ਕਿ ਇਹ ਫੰਡ ਪਿੰਡ ਦੀਆਂ ਸੁਵਿਧਾਵਾਂ, ਪਖਾਨਿਆਂ, ਲਾਇਬ੍ਰੇਰੀ ਅਤੇ ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ 'ਤੇ ਖ਼ਰਚ ਕੀਤਾ ਜਾਵੇਗਾ¢ ਉਨ੍ਹਾ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਫ਼ੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਹ ਪ੍ਰਬੰਧਕ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ¢ ਉਨ੍ਹਾਂ ਨੇ ਕਿਹਾ ਕਿ ਇਹ ਫੰਡ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣਗੇ ਅਤੇ ਸਮੇਂ-ਸਮੇਂ 'ਤੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਜਾਵੇਗਾ¢ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਸਨÏਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ¢ ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਪਿੰਡ ਦੇ ਵਿਕਾਸ ਕਾਰਜਾਂ ਦੀ ਜ਼ਰੂਰਤ ਮਹਿਸੂਸ ਹੋ ਰਹੀ ਸੀ ਅਤੇ ਇਸ ਫੰਡ ਨਾਲ ਇਹ ਕੰਮ ਸ਼ੁਰੂ ਹੋ ਸਕਣਗੇ¢ ਕਮੇਟੀ ਨੇ ਭਰੋਸਾ ਦਿਵਾਇਆ ਕਿ ਉਹ ਫੰਡ ਦਾ ਸਹੀ ਅਤੇ ਸਮਾਂਬੱਧ ਤਰੀਕੇ ਨਾਲ ਉਪਯੋਗ ਕਰਨਗੇ¢ ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਅਲੀਪੁਰ, ਬੀ.ਡੀ.ਓ. ਸੰਦੀਪ ਸਿੰਘ, ਬਾਬਾ ਤਿਰਲੋਕ ਸਿੰਘ, ਸਰਪੰਚ ਸ਼ਿੰਦਰ ਸਿੰਘ, ਦਵਿੰਦਰ ਸਿੰਘ ਮਾੜੂ, ਰਾਜਾ ਧੰਜੂ ਸਰੁਸਤੀਗੜ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਪੀ ਏ ਲਾਲੀ ਰਹਿਲ, ਹਰਪਿੰਦਰ ਸਿੰਘ ਚੀਮਾ, ਪੀ.ਆਰ.ਓ. ਅਰਵਿੰਦਰ ਸਿੰਘ, ਅਮਰ ਸਿੰਘ ਆਦਿ ਹਾਜ਼ਰ ਸਨ¢