28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਿਊ ਇੰਡੀਅਨ ਸਕੂਲ 'ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

Ad Position 21
No active advertisement
ਅਜੀਤ ਡੈਸਕ 25-09-2025
ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਸਥਾਨਕ ਨਿਊ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਦੱਸਣਯੋਗ ਹੈ ਕਿ ਸਕੂਲ ਸਮੇਂ-ਸਮੇਂ ਹੋਣ ਵਾਲੀਆਂ ਸਾਰੀਆਂ ਸਮਾਜਿਕ, ਧਾਰਮਿਕ, ਵਿੱਦਿਅਕ ਅਤੇ ਖੇਡ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲੈਂਦਾ ਹੈ | ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ 'ਤੇ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਸੁਨੇਹੇ ਉੱਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਸੰਬੰਧ ਵਿਚ ਸਕੂਲ ਦੇ ਪਿ੍ੰਸੀਪਲ ਖੁਸ਼ਪਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਇਸ ਲਈ ਇਸ ਦੀ ਹੋਂਦ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕਣੇ ਸਾਡੀ ਸਭ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ | ਇਸ ਲਈ ਸਾਡੇ ਸਕੂਲ ਵਿਚ ਪ੍ਰਾਰਥਨਾ ਸਮੇਂ ਹੀ ਵਿਦਿਆਰਥੀਆਂ ਵਲੋਂ ਬਹੁਤ ਸਾਰੇ ਚਾਰਟ ਸਲੋਗਨ ਹੱਥਾਂ ਵਿਚ ਫੜ ਕੇ ਪੰਜਾਬੀ ਬੋਲੀ ਦੀ ਸਲਾਮਤੀ ਲਈ ਕਾਮਨਾ ਕੀਤੀ ਗਈ | ਨਿੱਕੇ ਬੱਚਿਆਂ ਨੇ ਪੰਜਾਬੀ ਭਾਸ਼ਾ ਵਿਚ ਕਵਿਤਾਵਾਂ, ਗੀਤ ਅਤੇ ਪੈਂਤੀ ਵੀ ਸੁਣਾਈ ਗਈ | ਪਿ੍ੰਸੀਪਲ ਖੁਸ਼ਪਿੰਦਰ ਕੌਰ ਖਹਿਰਾ ਦੀ ਅਗਵਾਈ ਹੇਠ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਇਕ ਰੈਲੀ ਨਾਭਾ-ਪਟਿਆਲਾ ਰੋਡ 'ਤੇ ਕੱਢੀ ਗਈ | ਵਿਦਿਆਰਥੀਆਂ ਵੱਲੋਂ ਹੱਥਾਂ ਵਿਚ ਸਲੋਗਨ ਫੜ ਕੇ ਨਾਅਰੇ ਲਗਾ ਕੇ ਲੋਕਾਂ ਨੂੰ ਪੰਜਾਬੀ ਬੋਲੀ ਨਾਲ ਵਿਸਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ, ਗੁਰਮੀਤ ਕੌਰ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਹੌਲੀ ਪਿੰਡ ਦੀ ਪੰਚਾਇਤ ਵਲੋਂ ਪ੍ਰਾਇਮਰੀ ਸਕੂਲ ਨੂੰ ਦਿੱਤੇ ਗਏ 2 ਏ. ਸੀ. ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਸੰਸਕਿ੍ਤ ਵਿਭਾਗ ਵਿਖੇ ਰੁਪੇਸ਼ ਕੁਮਾਰ ਬੱਲੀ ਦਾ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24