28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੀਰਾਂਪੁਰ ਕਾਲਜ 'ਚ ਵਿਦਿਆਰਥੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-09-2025
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਨਵੇਂ ਦਾਖਲ ਹੋਏ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਦੇ ਸਵਾਗਤ ਲਈ ਫ੍ਰੈਸ਼ਰਜ ਪਾਰਟੀ ਕੀਤੀ ਗਈ | ਇਸ ਸਮਾਗਮ ਵਿਚ ਸੀਨੀਅਰ ਅਤੇ ਨਵੇਂ ਵਿਦਿਆਰਥੀਆਂ ਨੇ ਮਿਲ-ਜੁਲ ਕੇ ਭਰਪੂਰ ਉਤਸ਼ਾਹ ਨਾਲ ਸ਼ਿਰਕਤ ਕੀਤੀ | ਪੋ੍ਰਗਰਾਮ ਦੀ ਸ਼ੁਰੂਆਤ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੁਆਰਾ ਰਿਬਨ ਕੱਟਣ ਨਾਲ ਕੀਤੀ ਗਈ, ਜਿਸ ਤੋਂ ਬਾਅਦ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਗੀਤ-ਸੰਗੀਤ, ਨਾਚ-ਗਾਣੇ ਅਤੇ ਮਾਡਲਿੰਗ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ''ਮਿਸਟਰ ਫ੍ਰੈਸ਼ਰ'' ਅਤੇ ''ਮਿਸ ਫ੍ਰੈਸ਼ਰ'' ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਨੇ ਸਮਾਗਮ ਵਿਚ ਹੋਰ ਰੌਣਕ ਲਿਆਂਦੀ | ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਆਪਸੀ ਸਾਂਝ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਅੰਦਰ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦਾ ਮੌਕਾ ਦਿੰਦੇ ਹਨ | ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਹ ਪਾਰਟੀ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਜਸਵੀਰ ਕੌਰ ਦੇ ਸਾਂਝੇ ਯਤਨਾਂ ਨਾਲ ਉਲੀਕੀ ਗਈ | ਇਸ ਮੌਕੇ ਡਾ. ਤੇਜਿੰਦਰਪਾਲ ਸਿੰਘ ਨੇ ਨਵੇਂ ਭਰਤੀ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਾਰਟੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਚੋਂ ਚਰਨਜੀਤ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਦਲਜੀਤ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ | ਇਸ ਮੌਕੇ ਡਾ. ਗੁਰਵਿੰਦਰ ਕੌਰ, ਡਾ. ਨਿਸ਼ੂ ਗਰਗ, ਡਾ. ਹਰਜੀਤ ਕੌਰ ਅਤੇ ਸ੍ਰੀਮਤੀ ਸੁਖਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੋਲੀ ਵਿਖੇ ਐਨ.ਐਸ.ਐਸ. ਦਿਵਸ ਮੌਕੇ ਕੈਂਪ ਲਗਾਇਆ ਅਗਲੀ ਖ਼ਬਰ ਮੇਜਰ ਚੌਧਰੀ ਨੇ ਕੀਤਾ ਰਾਮਲੀਲ੍ਹਾ ਦੇ ਦੂਜੇ ਦਿਨ ਦਾ ਉਦਘਾਟਨ
Ad Position 24