ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸੈਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਬੀ.ਐੱਡ. ਦੇ ਵਿਦਿਆਰਥੀਆਂ ਵਲੋਂ ਐਨ.ਐਸ.ਐਸ. ਦਿਵਸ ਮੌਕੇ ਇਕ ਦਿਨਾ ਐਨ.ਐਸ.ਐਸ ਕੈਂਪ ਦਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪਹਿਲਾਂ ਸਥਾਨ ਨਿਸ਼ਟਾ ਤੇ ਪ੍ਰਸੀਲਾ ਨੇ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ, ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ | ਇਸ ਤੋਂ ਇਲਾਵਾ ਕਾਲਜ ਕੈਂਪਸ ਵਿਚ ਸਫ਼ਾਈ ਕੀਤੀ ਗਈ ਅਤੇ ਕਾਲਜ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੂੰ ਸਾਫ਼ ਸਫ਼ਾਈ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ | ਇਸ ਉਪਰੰਤ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਨੜਲੇ ਪਿੰਡਾਂ ਵਿਖੇ ਸਫਾਈ ਅਭਿਐਨ ਚਲਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਪਿੰਡ ਦੀਆਂ ਗਲੀਆਂ ਅਤੇ ਪਾਰਕਾਂ ਦੀ ਸਫਾਈ ਕੀਤੀ ਗਈ | ਵਿਦਿਆਰਥੀਆਂ ਵਲੋਂ ਪਿੰਡ ਦੇ ਲੋਕਾਂ ਨੂੰ ਸਾਫ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ | ਅੰਤ 'ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |