ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਾਡੇ ਦੇਸ਼ ਵਿਚ ਅਨੇਕਾਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ, ਹਰ ਮਾਂ-ਬੋਲੀ ਉਸ ਦੇ ਪੁੱਤਰਾਂ ਲਈ ਪਿਆਰੀ ਹੁੰਦੀ ਹੈ, ਪੰਜਾਬੀ ਬੋਲੀ ਦਾ ਇਤਿਹਾਸ ਬਹੁਤ ਪੁਰਾਣਾ ਹੈ | ਸਾਡੇ ਦੇਸ਼ ਵਿਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਅਤੇ ਹਿੰਦੀ ਦਿਵਸ ਮਨਾਏ ਜਾਂਦੇ ਰਹੇ ਹਨ ਪ੍ਰੰਤੂ ਪੰਜਾਬੀ ਦਿਵਸ ਕਦੇ ਨਹੀਂ ਮਨਾਇਆ ਗਿਆ | ਆਪਣਾ ਪੰਜਾਬ ਫਾੳਾੂਡੇਸ਼ਨ ਦੇ ਫਾਊਾਡਰ ਅਤੇ ਚੇਅਰਮੈਨ ਡਾ. ਜਗਜੀਤ ਸਿੰਘ ਧੂਰੀ ਅਤੇ ਸਮੂਹ ਡਾਇਰੈਕਟਰਾਂ ਨੇ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਦੇ ਮੌਕੇ ਇਹ ਨਵੀਂ ਸ਼ੁਰੂਆਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਫਾੳਾੂਡੇਸ਼ਨ ਦੇ ਡਾਇਰੈਕਟਰ ਕਮਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਪਟਿਆਲਾ ਵਿਖੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਚ ਪੂਰੇ ਪੰਜਾਬ ਭਰ ਵਿਚੋਂ ਵਿਸ਼ਾਲ ਇਕੱਠ ਹੋਇਆ | ਇਸ ਮੌਕੇ ਸਿੱਖ ਇਤਿਹਾਸਕਾਰ ਡਾ. ਹਰਪਾਲ ਸਿੰਘ ਪੰਨੂ, ਪ੍ਰੋ. ਗੁਰਮੁਖ ਸਿੰਘ, ਡਾ. ਭੀਮਇੰਦਰ ਸਿੰਘ, ਭੁਪਿੰਦਰ ਬਰਗਾੜੀ, ਸੱਤਦੀਪ ਸਿੰਘ ਗਿੱਲ, ਸਵਰਨਜੀਤ ਸਵੀ, ਜਸਵੰਤ ਜ਼ਫ਼ਰ, ਦਰਸ਼ਨ ਬੁੱਟਰ, ਦਰਸ਼ਨ ਸਿੰਘ ਆਸ਼ਟ, ਪਲਇੰਦਰ ਸਿੰਘ ਤੋਂ ਇਲਾਵਾ ਅਨੇਕਾਂ ਸਾਹਿਤਕਾਰ ਅਤੇ ਬੁੱਧੀਜੀਵੀ ਸ਼ਾਮਿਲ ਹੋਏ | ਆਪਣੇ ਸੰਬੋਧਨੀ ਭਾਸ਼ਣ ਵਿਚ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਅੱਜ ਪੰਜਾਬ ਦੇ 6500 ਸਕੂਲਾਂ, 1650 ਕਾਲਜਾਂ ਅਤੇ ਯੂਨੀਵਰਸਿਟੀਆਂ ਵਲੋਂ ਇਹ ਦਿਵਸ ਮਨਾ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿਚੋਂ ਵੀ ਇਸ ਦਿਨ ਦਾ ਸਮਰਥਨ ਕਰਦੇ ਹੋਏ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਇਸ ਦਿਨ ਨੂੰ ਲੈ ਕੇ ਡੰੂਘੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਕਵੀਸ਼ਰੀ ਵਾਰ, ਲੋਕ ਗੀਤ ਅਤੇ ਗਿੱਧੇ ਦੀ ਪ੍ਰਦਰਸ਼ਨੀ ਵੀ ਹੋਈ | ਇਸ ਮੌਕੇ ਆਏ ਵਿਦਵਾਨਾਂ ਅਤੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਪੰਜਾਬ ਫਾੳਾੂਡੇਸ਼ਨ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ |