ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਭਾਦਸੋਂ ਰੋਡ ਵਿਖੇ ਜੇਲ੍ਹ ਦੀ ਕੰਧ ਨਾਲ ਪੁਰਾਣੀ ਚੁੰਗੀ ਚੌਂਕ ਵਿਖੇ ਅਤੇ ਟਿਵਾਣਾ ਚੌਂਕ ਨੇੜੇ ਭਾਰੀ ਟ੍ਰੈਫਿਕ ਕਾਰਨ ਲੱਗਦੇ ਜਾਮ ਦਾ ਹੱਲ ਕੱਢਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕÏਰ ਸੇਖੋਂ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਪਟਿਆਲਾ ਹਰਜੋਤ ਕÏਰ ਮਾਵੀ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਐਸ.ਪੀ. ਟ੍ਰੈਫਿਕ ਅੱਛਰੂ ਰਾਮ, ਐਸ.ਪੀ. ਮਨੋਜ ਗੋਰਸੀ ਸਮੇਤ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਮÏਕੇ ਦਾ ਜਾਇਜ਼ਾ ਲਿਆ ਗਿਆ¢ ਇਸ ਮÏਕੇ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਇਸ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਈ ਜਾਵੇ ਅਤੇ ਲੋੜੀਂਦੇ ਕਦਮ ਚੁੱਕੇ ਜਾਣ¢ ਇਸ ਮÏਕੇ ਵੱਖ-ਵੱਖ ਤਜਵੀਜ਼ਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਕਿ ਲੋਕਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਆਵਾਜਾਈ ਸਹੂਲਤਾਂ ਦਿਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਸਕਣ¢ ਡਾ. ਪ੍ਰੀਤੀ ਯਾਦਵ ਨੇ ਇਸ ਮÏਕੇ ਸਥਾਨਕ ਮਾਰਕੀਟ ਦੇ ਦੁਕਾਨਦਾਰਾਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਸਮਾਨ ਤੇ ਮਸ਼ਹੂਰੀ ਬੋਰਡ ਆਦਿ ਨਾ ਰੱਖਣ ਅਤੇ ਨਾ ਹੀ ਵਾਧੂ ਥੜ੍ਹੇ ਬਣਾਏ ਜਾਣ ਤਾਂ ਕਿ ਆਵਾਜਾਈ ਵਿਚ ਵਿਘਨ ਨਾ ਪਵੇ¢ ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ ਅਤੇ ਪ੍ਰਸ਼ਾਸਨ ਇਸ ਸੰਬੰਧੀ ਵਚਨਬੱਧਤਾ ਪੁਗਾਉਣ ਲਈ ਤਿਆਰ ਹੈ ਕਿ ਸ਼ਹਿਰ ਵਿਚ ਭੀੜ ਕਾਰਨ ਲੱਗਣ ਵਾਲੇ ਜਾਮ ਦੀ ਸਮੱਸਿਆ ਦਾ ਪੁਖਤਾ ਹੱਲ ਕੀਤਾ ਜਾਵੇ¢