ਭਾਦਸੋਂ, 24 ਸਤੰਬਰ (ਪ੍ਰਦੀਪ ਦੰਦਰਾਲਾ)-ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ ਨੂੰ ਇਸ ਵਾਰ ਪੀਲੀ ਹਲਦੀ ਰੋਗ, ਬੌਨੇਪਣ ਦੇ ਰੋਗ ਨਾਲ ਝੋਨੇ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ 'ਤੇ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਵੇ ਤਾਂ ਜੋ ਕਿਸਾਨੀ ਨੂੰ ਕੁਝ ਰਾਹਤ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਸਮੇਂ ਕੀਤਾ | ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਲੌਟ, ਭੀਮ ਸਿੰਘ ਗੁਰਨਾ, ਅਵਤਾਰ ਸਿੰਘ ਸੋਹਲ, ਹਰੀ ਸਿੰਘ, ਕਰਨੈਲ ਸਿੰਘ ਨੰਬਰਦਾਰ, ਨਿਰਮਲ ਸਿੰਘ ਧੂਹੜ, ਹਰਬੰਸ ਸਿੰਘ ਖਰੌੜ, ਬੇਅੰਤ ਸਿੰਘ ਖਰੌੜ, ਜਗਤਾਰ ਸਿੰਘ, ਅਵਤਾਰ ਸਿੰਘ ਹਾਜ਼ਰ ਸਨ |