ਬਨੂੜ, 24 ਸਤੰਬਰ (ਭੁਪਿੰਦਰ ਸਿੰਘ)-ਬਨੂੜ-ਰਾਜਪੁਰਾ ਕੌਮੀ ਮਾਰਗ 'ਤੇ ਸਥਿਤ ਡੀ-ਮਾਰਟ ਨੇੜੇ ਪੈਦਲ ਜਾ ਰਹੀ ਔਰਤ ਨੂੰ ਸਕਾਰਪੀਓ ਗੱਡੀ ਨੇ ਫੇਟ ਮਾਰ ਦਿੱਤੀ | ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਏ.ਐਸ.ਆਈ. ਮਹਿੰਦਰ ਸਿੰਘ ਧੋਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਗਲਵਾਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਸਕਾਰਪੀਓ ਗੱਡੀ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਤੇ ਜਖ਼ਮੀ ਔਰਤ ਨੂੰ ਇਲਾਜ ਲਈ ਨਿੱਜੀ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਪਹਿਚਾਣ ਲਈ 72 ਘੰਟਿਆਂ ਲਈ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ |