ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਕੌਮੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅੱਜ ਜਥੇਦਾਰ ਰਣਧੀਰ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪੁੱਜੇ | ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਭਾਦਸੋਂ ਦੇ ਆਗੂਆਂ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਦੀ ਅਗਵਾਈ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਪਾਰਟੀ ਸੂਬੇ ਦੀ ਜਨਤਾ ਦੇ ਹਿਤਾਂ ਪ੍ਰਤੀ ਸੁਹਿਰਦ ਹੈ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸੂਬਾ ਵਾਸੀਆਂ ਵਲੋਂ ਮੈਂਬਰਸ਼ਿਪ ਭਰ ਕੇ ਸਾਬਤ ਕਰ ਦਿੱਤਾ ਹੈ ਜਨਤਾ ਸੱਚ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੀ ਸਰਕਾਰ ਬਣੇਗੀ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਅਤੇ ਜਥੇ. ਢੀਂਡਸਾ ਦੀ ਅਗਵਾਈ ਵਿਚ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਢੀਂਡਸਾ, ਗੁਰਮੁਖ ਸਿੰਘ ਢੀਂਡਸਾ, ਸ਼ੇਰ ਸਿੰਘ ਠੇਕੇਦਾਰ, ਮਾਸਟਰ ਮਨੋਹਰ ਸਿੰਘ, ਸਤਨਾਮ ਸਿੰਘ ਖ਼ਾਲਸਾ ਪ੍ਰਧਾਨ, ਜਥੇਦਾਰ ਪਾਲਾ ਸਿੰਘ, ਅਮਰੀਕ ਸਿੰਘ ਢੀਂਡਸਾ, ਗੁਰਵਿੰਦਰ ਸਿੰਘ ਖ਼ਾਲਸਾ, ਜਤਿੰਦਰ ਸਿੰਘ ਬੌਬੀ, ਹੰਸ ਰਾਜ ਸਿੰਘ ਜੇ.ਈ., ਜਗਤਾਰ ਸਿੰਘ ਸਟਾਈਲੋ, ਗੁਰਮੇਲ ਸਿੰਘ, ਹਰਿੰਦਰ ਸਿੰਘ ਲਾਡੀ, ਜਥੇਦਾਰ ਪਾਲ ਸਿੰਘ ਘੁੰਡਰ, ਉਜਾਗਰ ਸਿੰਘ ਦਰਗਾਪੁਰ, ਮਹਿੰਗਾ ਸਿੰਘ ਭੜੀ, ਮਹਿੰਦਰ ਸਿੰਘ, ਲੱਕੀ ਟੇਲਰ, ਲਾਲ ਸਿੰਘ ਲਾਲੀ, ਪਿ੍ੰਸੀਪਲ ਰਾਮ ਸਰੂਪ ਸਿੰਘ ਵੀ ਹਾਜ਼ਰ ਸਨ |