ਭਾਦਸੋਂ, 24 ਸਤੰਬਰ (ਪ੍ਰਦੀਪ ਦੰਦਰਾਲਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਅਜਨੌਦਾ ਕਲਾਂ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ 100ਵਾਂ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਅਜਨੌਦਾ ਸੀਨੀਅਰ ਆਗੂ ਨੇ ਦੱਸਿਆ ਕਿ ਇਸ ਵਾਰੀ 100ਵਾਂ ਕੁਸ਼ਤੀ ਦੰਗਲ 28 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਵਿਚ ਸੱਦੇ ਗਏ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ | ਕੁਸ਼ਤੀਆਂ ਦੀਆਂ ਝੰਡੀਆਂ ਮੌਕੇ 'ਤੇ ਹੀ ਪੰਚਾਇਤ ਦੁਆਰਾ ਬੰਨੀਆਂ ਜਾਣਗੀਆਂ |