05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ 'ਤੇ ਜ਼ੋਰ

Ad Position 21
No active advertisement
ਅਜੀਤ ਡੈਸਕ 26-09-2025
ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਤੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ ਦਿੱਤਾ | ਅੱਜ ਇੱਥੇ ਨੋਡਲ ਅਫ਼ਸਰਾਂ ਤੇ ਪਿੰਡ ਪੱਧਰ 'ਤੇ ਤਾਇਨਾਤ ਕੀਤੇ ਗਏ ਕਲੱਸਟਰ ਅਫ਼ਸਰਾਂ ਨਾਲ ਜਾਇਜ਼ਾ ਬੈਠਕ ਕਰਦਿਆਂ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਸਾਰੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ | ਏ.ਡੀ.ਸੀ. ਸੇਖੋਂ ਤੇ ਐਸ.ਪੀ. ਚੀਮਾ ਨੇ ਸਾਰੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ | ਏ.ਡੀ.ਸੀ. ਨੇ ਕਿਹਾ ਕਿ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ 200 ਕੁਇੰਟਲ ਅਚਾਰ ਭੇਜਿਆ-ਹਰਪਾਲਪੁਰ ਅਗਲੀ ਖ਼ਬਰ ਪਿੰਡ ਸਭਰਾ ਵਿਖੇ ਪਰਾਲੀ ਪ੍ਰਬੰਧਨ ਕਿਸਾਨ ਸਿਖਲਾਈ ਕੈਂਪ <br/>
Ad Position 24