05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਹਰਿਮੰਦਰ ਸਹਿਬ ਦੀ ਗ਼ਲਤ ਵੀਡੀਓ ਬਣਾ ਕੇ ਪਾਉਣ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇ-ਹਰਿਆਊ

Ad Position 21
No active advertisement
ਅਜੀਤ ਡੈਸਕ 26-09-2025
ਪਾਤੜਾਂ, 25 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਕਿਹਾ ਹੈ ਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਇਕ ਐਪ ਨਾਲ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੀ ਵੀਡੀਓ ਆਡਿਟ ਕਰਨ ਮਗਰੋਂ ਉਸ ਨੂੰ ਸ਼ੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ | ਇਸ ਵਾਇਰਲ ਕੀਤੀ ਜਾ ਰਹੀ ਵੀਡੀਓ ਵਿਚ ਦਰਬਾਰ ਸਹਿਬ ਨੂੰ ਜਿਸ ਤਰ੍ਹਾਂ ਦਿਖਾਇਆ ਜਾ ਰਿਹਾ ਹੈ ਉਸ ਨੂੰ ਦੇਖ ਕੇ ਮਨ ਨੂੰ ਬਹੁਤ ਠੇਸ ਪੁੱਜਦੀ ਹੈ | ਉਨ੍ਹਾਂ ਕਿਹਾ ਕਿ ਦਰਬਾਰ ਸਹਿਬ ਸ੍ਰੀ ਹਰਿਮੰਦਰ ਸਹਿਬ ਵਿਚ ਸਿਰਫ ਸਿੱਖ ਹੀ ਨਹੀਂ ਸਗੋਂ ਦੁਨੀਆਂ ਦੇ ਹਰ ਕੋਨੇ ਵਿਚ ਰਹਿੰਦੇ ਹਰ ਧਰਮ ਅਤੇ ਹਰ ਵਰਗ ਦੇ ਲੋਕ ਬਹੁਤ ਸੀ ਸ਼ਰਧਾ ਰੱਖਦੇ ਹਨ | ਗੁਰੂ ਸਹਿਬਾਨ ਜੀ ਦੇ ਚਰਨ ਛੋਹ ਪ੍ਰਾਪਤ ਸ੍ਰੀ ਹਰਿਮੰਦਰ ਸਹਿਬ ਦੀ ਗਲਤ ਢੰਗ ਨਾਲ ਵੀਡੀਓ ਆਡਿਟ ਕਰਕੇ ਇਸ ਵਿੱਚ ਸ਼ਰਧਾ ਰੱਖਦੇ ਹਰ ਵਿਅਕਤੀਆਂ ਦੀ ਭਾਵਨਾਵਾਂ ਨੂੰ ਭੜਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲਾ ਅਤੇ ਦੁਖੀਆਂ ਦੇ ਦੁੱਖ ਦੂਰ ਕਰਨ ਵਾਲੇ ਇਸ ਅਸਥਾਨ ਦੀ ਇਤਰਾਜ਼ ਯੋਗ ਵੀਡੀਓ ਬਣਾ ਕੇ ਧਾਰਿਮਕ ਭਾਵਨਾਵਾਂ ਨੂੰ ਭੜਕਾਉਣ ਅਤੇ ਵਾਲੇ ਇਨ੍ਹਾਂ ਸ਼ਰਾਰਤੀ ਅਨਸਰਾਂ ਦੇ ਖਿਲਾਫ ਜਿੱਥੇ ਸਖਤ ਕਾਰਵਾਈ ਕੀਤੀ ਜਾਵੇ ਉੱਥੇ ਅਜਿਹੀਆਂ ਵੀਡੀਓ ਬਣਾਉਣ ਲਈ ਵਰਤੀ ਜਾ ਰਹੀ ਇਸ ਐਪ 'ਤੇ ਤਰੁੰਤ ਪਾਬੰਦੀ ਲਾਈ ਜਾਵੇ ਜੇਕਰ ਅਜਿਹਾ ਨਾਂ ਕੀਤਾ ਗਿਆ ਤਾਂ ਸਰਕਾਰ ਨੂੰ ਲੋਕਾਂ ਦੇ ਸਖਤ ਵਿਰੋਧ ਦਾ ਸਹਾਮਣਾ ਕਰਨਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ 'ਚ ਫ਼ੇਲ੍ਹ -ਡਾ. ਜਤਿੰਦਰ ਸਿੰਘ ਮੱਟੂ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ 200 ਕੁਇੰਟਲ ਅਚਾਰ ਭੇਜਿਆ-ਹਰਪਾਲਪੁਰ
Ad Position 24