ਪਟਿਆਲਾ, 25 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਨਵੇਂ ਨਿਯੁਕਤ ਹੋਏ ਪਿ੍ੰਸੀਪਲਾਂ ਦੀ ਸੂਚੀ 'ਚ ਸਰਕਾਰੀ ਕਾਲਜ (ਲੜਕੀਆਂ) 'ਚ ਸਵਿੰਦਰ ਸਿੰਘ ਰੇਖੀ ਨੂੰ ਪਿ੍ੰਸੀਪਲ ਵਜੋ ਨਿਯੁਕਤ ਕੀਤਾ ਗਿਆ ਹੈ | ਪ੍ਰੋ. ਸਵਿੰਦਰ ਸਿੰਘ ਰੇਖੀ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਮਹਿੰਦਰਾ ਕਾਲਜ 'ਚ ਸੇਵਾ ਨਿਭਾਅ ਰਹੇ ਸਨ | ਉਨ੍ਹਾਂ ਵਲੋਂ ਅੱਜ ਸਰਕਾਰੀ ਕਾਲਜ ਲੜਕੀਆਂ ਵਿਖੇ ਆਪਣੇ ਆਹੁਦਾ ਸੰਭਾਲਿਆ ਜਾਵੇਗਾ | ਸਵਿੰਦਰ ਸਿੰਘ ਰੇਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕਾਲਜ ਵਿਦਿਆਰਥੀਆਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਵਿਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ |