ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਦੇ ਉਪਰਾਲੇ ਸਦਕਾ ਸਕੂਲ ਵਿਚ ਪੰਜਾਬੀ ਵਿਸ਼ਵ ਦਿਵਸ ਮਨਾਇਆ ਗਿਆ, ਜਿਸ ਦੌਰਾਨ ਅਧਿਆਪਕਾਂ ਅਤੇ ਬੱਚਿਆਂ ਵਲੋਂ ਬਹੁਤ ਹੀ ਸੋਹਣੇ ਢੰਗ ਨਾਲ ਆਪਣੀ ਮਾਂ ਬੋਲੀ ਨੂੰ ਆਪਣੇ ਸ਼ਬਦਾਂ, ਕਵਿਤਾਵਾਂ ਅਤੇ ਗੀਤਾ ਰਾਹੀ ਸਤਿਕਾਰ ਦਿੱਤਾ ਗਿਆ ਅਤੇ ਪੰਜਾਬੀ ਹੋਣ ਦੇ ਨਾਤੇ ਬਹੁਤ ਹੀ ਮਾਣ ਮਹਿਸੂਸ ਕੀਤਾ ਗਿਆ | ਇਸ ਦੇ ਨਾਲ ਹੀ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਚੱਢਾ, ਪਿ੍ੰਸੀਪਲ ਸਤਵਿੰਦਰ ਪ੍ਰੀਤ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਅਤੇ ਬਾਬਾ ਫਰੀਦ ਜੀ ਅਤੇ ਮਾਂ ਬੋਲੀ ਪੰਜਾਬੀ ਦੇ ਮਾਣ ਲਈ ਵਿਚਾਰ ਸਾਂਝੇ ਕੀਤੇ ਗਏ ਅਤੇ ਮਾਂ ਬੋਲੀ ਨੂੰ ਹਮੇਸ਼ਾ ਉੱਚਾ ਚੁੱਕਣ ਅਤੇ ਆਪਣੀ ਪੰਜਾਬੀ ਸਭਿਆਚਾਰ ਵਿਰਾਸਤ ਨੂੰ ਸਾਂਭਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਸਕੂਲ ਮੈਨੇਜਮੈਂਟ ਵਲੋਂ ਆਪਣਾ ਸਕੂਲ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਦੇ ਇਸ ਉਪਰਾਲੇ ਦਾ ਦਿਲੋਂ ਧੰਨਵਾਦ ਕੀਤਾ ਗਿਆ |