05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁਫ਼ਤ ਡਾਕਟਰੀ ਜਾਂਚ ਕੈਂਪ ਨਾਲ ਲੋਕਾਂ ਨੂੰ ਵੱਡਾ ਲਾਭ ਮਿਲਿਆ-ਹਡਾਣਾ

Ad Position 21
No active advertisement
ਅਜੀਤ ਡੈਸਕ 26-09-2025
ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਥਾਨਕ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਵਲੋਂ ਇਲਾਕੇ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ 197 ਪਿੰਡ ਵਾਸੀਆਂ ਅਤੇ ਨਜ਼ਦੀਕੀ ਇਲਾਕਿਆਂ ਦੇ ਨਾਗਰਿਕਾਂ ਨੇ ਆਪਣੀ ਜਾਂਚ ਕਰਵਾਈ ਅਤੇ ਸੇਵਾਵਾਂ ਦਾ ਲਾਭ ਲਿਆ | ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਨਾਲ ਹੀ ਕਾਂਗਰਸੀ ਆਗੂ ਹੈਰੀਮਾਨ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਪ੍ਰਧਾਨ ਰਣਜੀਤ ਸਿੰਘ ਸੰਧੂ ਦੇ ਇਸ ਉਪਰਾਲੇ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਦੇ ਹਨ, ਸਗੋਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵੀ ਪੈਦਾ ਕਰਦੇ ਹਨ | ਇਸ ਮੌਕੇ ਮੁਫ਼ਤ ਦਵਾਈਆਂ ਵੰਡ ਕੇ ਲੋਕਾਂ ਨੂੰ ਸੁਵਿਧਾ ਪ੍ਰਦਾਨ ਕੀਤੀ ਗਈ | ਇਸ ਮੌਕੇ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਇਸ ਕੈਂਪ ਨਾਲ ਖ਼ਾਸ ਤੌਰ 'ਤੇ ਗਰੀਬ ਅਤੇ ਮਜ਼ਦੂਰ ਵਰਗ ਨੂੰ ਵੱਡਾ ਲਾਹਾ ਮਿਲਿਆ, ਕਿਉਂਕਿ ਉਹ ਅਕਸਰ ਮਹਿੰਗੀਆਂ ਦਵਾਈਆਂ ਖ਼ਰੀਦਣ ਵਿਚ ਸਮਰੱਥ ਨਹੀਂ ਹੁੰਦੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਲਗਾਤਾਰ ਹੋਣੇ ਚਾਹੀਦੇ ਹਨ | ਇਸ ਮੌਕੇ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਦੀ ਸੇਵਾ ਕਰਨਾ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਵੱਖ-ਵੱਖ ਥਾਵਾਂ 'ਤੇ ਇਸੇ ਤਰ੍ਹਾਂ ਦੇ ਕਈ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਕਿਸੇ ਨੂੰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਹੋ ਸਕਣ | ਇਸ ਮੌਕੇ ਜੋਗਿੰਦਰ ਸਿੰਘ ਸਿੰਘ ਕਾਕੜਾ ਕਾਂਗਰਸੀ ਆਗੂ, ਇੰਸਪੈਕਟਰ ਵਿਜੇਪਾਲ ਥਾਣਾ ਮੁਖੀ ਜ਼ੁਲਕਾਂ, ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਮਹਿਕ ਗਰੇਵਾਲ ਨੈਣਾ, ਬੂਟਾ ਸਿੰਘ ਐੱਮ.ਸੀ., ਕਰਮਜੀਤ ਸਿੰਘ ਰੁੜਕੀ ਐੱਮ.ਸੀ., ਬਲਿਹਾਰ ਐੱਮ.ਸੀ., ਜਸਬੀਰ ਸਿੰਘ ਜੱਸੀ ਸਰਪੰਚ ਹਸਨਪੁਰ, ਕਰਮਜੀਤ ਸਿੰਘ ਰਾਨਵਾਂ ਸਰਪੰਚ ਖੇੜੀ ਰਨਵਾ, ਨਰਿੰਦਰ ਭਿੰਡਰ ਸਰਪੰਚ ਲੇਹਲਾਂ ਜਗੀਰ, ਸਰਬਜੀਤ ਸਿੰਘ ਅਦਾਲਤੀਵਾਲਾ ਬਲਾਕ ਪ੍ਰਧਾਨ 'ਆਪ', ਪੀ.ਏ. ਲਾਲੀ ਰਹਿਲ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਰਾਜਾ ਧੰਜੂ ਸਰੁਸਤੀਗੜ੍ਹ, ਗੁਰਪ੍ਰੀਤ ਹਰੀ, ਰਾਜਾ ਧੰਜੂ ਦੇਵੀਗੜ੍ਹ ਕੁਲਵੰਤ ਰਾਠੌਰ ਮਿਹੋਣ, ਜੀਤ ਸਿੰਘ ਮੀਰਾਂਪੁਰ, ਤਰਸੇਮ ਕੰਬੋਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾ. ਵਿਧਾਇਕ ਅਰਵਿੰਦ ਖੰਨਾ ਨੇ ਟੌਹੜਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਬਾਹਰਾ ਇੰਸਟੀਚਿਊਟ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24