05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾ. ਵਿਧਾਇਕ ਅਰਵਿੰਦ ਖੰਨਾ ਨੇ ਟੌਹੜਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

Ad Position 21
No active advertisement
ਅਜੀਤ ਡੈਸਕ 26-09-2025
ਭਾਦਸੋਂ, 25 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਸਾ. ਮੰਤਰੀ ਹਰਮੇਲ ਸਿੰਘ ਟੌਹੜਾ ਅਕਾਲ ਚਲਾਣਾ ਕਰ ਗਏ ਜਿਸ ਕਰਕੇ ਅਰਵਿੰਦ ਖੰਨਾ ਸਾ. ਵਿਧਾਇਕ ਨੇ ਬੀਬੀ ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਸਿੰਘ ਟੌਹੜਾ, ਕੰਵਰਵੀਰ ਸਿੰਘ ਟੌਹੜਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਰਵਿੰਦ ਖੰਨਾ ਸਾਬਕਾ ਵਿਧਾਇਕ ਨੇ ਆਖਿਆ ਕਿ ਸਵ. ਟੌਹੜਾ ਨੇ ਰਾਜਨੀਤੀ ਵਿਚ ਸਮਾਜ ਸੇਵਾ ਨੂੰ ਹਮੇਸ਼ਾ ਤਰਜੀਹ ਦਿੱਤੀ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਤੋਂ ਇਲਾਵਾ ਹਰਿੰਦਰਪਾਲ ਸਿੰਘ ਟੌਹੜਾ ਤੇ ਕੰਵਰਵੀਰ ਸਿੰਘ ਟੌਹੜਾ ਨੇ ਦੱਸਿਆ ਕਿ ਉਨ੍ਹਾਂ ਨਮਿਤ 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ | ਇਸ ਮੌਕੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਗੁਰਵਿੰਦਰ ਸਿੰਘ ਭੱਟੀ, ਸ਼ਰਨਜੀਤ ਸਿੰਘ ਜ਼ਿਲਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਡੀ.ਐਸ.ਪੀ. ਹਰਦੀਪ ਸਿੰਘ, ਸਾ. ਸਰਪੰਚ ਸਤਨਾਮ ਸਿੰਘ, ਸਾ. ਸਰਪੰਚ ਬਲਵੀਰ ਸਿੰਘ, ਕਰਮ ਸਿੰਘ ਮਟੋਰੜਾ, ਸਾ. ਚੇਅਰਮੈਨ ਦਰਸ਼ਨ ਸਿੰਘ ਸੌਂਟੀ, ਅਮਨਜੋਤ ਕੌਰ ਰਾਮੂਵਾਲੀਆ, ਲਖਵੀਰ ਸਿੰਘ ਲੌਟ ਸਾ. ਚੇਅਰਮੈਨ, ਹਰਫੂਲ ਸਿੰਘ ਭੰਗੂ, ਪਰਮਜੀਤ ਸਿੰਘ ਪ੍ਰਧਾਨ ਆੜ੍ਹਤੀਆਂ ਰਾਇਸ ਐਸੋਸੀਏਸ਼ਨ ਚਨਾਰਥਲ ਕਲਾਂ, ਬਲਜਿੰਦਰ ਸਿੰਘ ਅਤਾਪੁਰ, ਵਰਿੰਦਰ ਸਿੰਘ ਗੁਰੀ ਨਲੀਨਾ, ਮੋਹਨ ਲਾਲ ਗੋਇਲ, ਅਵਤਾਰ ਸਿੰਘ ਠੇਕੇਦਾਰ, ਐਡਵੋਕੇਟ ਕਰਨਵੀਰ ਸਿੰਘ, ਦਵਿੰਦਰ ਸਿੰਘ, ਵਿਜੇਵੀਰ ਸਿੰਘ ਟੋਨੀ, ਸੁਖਜਿੰਦਰ ਸਿੰਘ ਸਰਪੰਚ ਟੌਹੜਾ, ਅਵਤਾਰ ਸਿੰਘ ਪੰਚ, ਸੰਨੀ ਟੌਹੜਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ ਅਗਲੀ ਖ਼ਬਰ ਮੁਫ਼ਤ ਡਾਕਟਰੀ ਜਾਂਚ ਕੈਂਪ ਨਾਲ ਲੋਕਾਂ ਨੂੰ ਵੱਡਾ ਲਾਭ ਮਿਲਿਆ-ਹਡਾਣਾ
Ad Position 24