05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾਲਾਨਾ ਗੁਰਮਤਿ ਸਮਾਗਮ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 26-09-2025
ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਗੁਰਦੁਆਰਾ ਈਸ਼ਰ ਪ੍ਰਕਾਸ਼ ਬਨੂੜ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ 27 ਸਤੰਬਰ ਤੋਂ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਗਮ ਦੇ ਪ੍ਰਬੰਧਕ ਪ੍ਰੀਤਇੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਈਸ਼ਰ ਪ੍ਰਕਾਸ਼ ਬਨੂੜ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਵਾਲੇ, ਸੰਤ ਬਾਬਾ ਅਜੀਤ ਸਿੰਘ ਨਥਲਮਪੁਰ ਵਾਲੇ, ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਸੰਤ ਬਾਬਾ ਵਰਿਆਮ ਸਿੰਘ ਰਤਵਾੜਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 27 ਸਤੰਬਰ ਤੋਂ ਪਹਿਲੀ ਅਕਤੂਬਰ ਸ਼ਾਮ 7 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੀ ਸੰਗਤ ਨੂੰ ਇਸ ਗੁਰਮਤਿ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਸਕੂਲ ਵਿਖੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ-ਪਿ੍ੰਸੀਪਲ ਵਿਜੇ ਕਪੂਰ ਅਗਲੀ ਖ਼ਬਰ ਪਟਿਆਲਾ ਜ਼ੋਨ 2 ਦੇ ਅਥਲੈਟਿਕਸ ਮੁਕਾਬਲਿਆਂ 'ਚ ਅਥਲੈਟਿਕਸ ਨੇ ਦਿਖਾਏ ਜੌਹਰ
Ad Position 24