15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪ੍ਰੈੱਸ ਕੌਂਸਲ ਆਫ਼ ਇੰਡੀਆ ਜਾਂ ਭਾਰਤੀਯ ਪ੍ਰੈੱਸ ਪਰਿਸ਼ਦ ਦੇ ਨਾਂਅ ਜਾਂ ਲੋਗੋ ਦੀ ਦੁਰਵਰਤੋਂ ਕਰਨੀ ਗ਼ੈਰ-ਕਾਨੂੰਨੀ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 27-09-2025
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜਨਤਕ ਸੂਚਨਾ ਜਾਰੀ ਕਰਕੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਕਿਸੇ ਸਰਕਾਰੀ ਜਾਂ ਗ਼ੈਰ-ਸਰਕਾਰੀ ਅਦਾਰੇ ਜਾਂ ਪ੍ਰੈਸ ਨਾਲ ਸਬੰਧਤ ਸੰਸਥਾ ਨੇ ਆਪਣੇ ਅਦਾਰੇ ਜਾਂ ਸੰਸਥਾ ਦਾ ਨਾਮ ਭਾਰਤੀਯ ਪ੍ਰੈਸ ਪਰਿਸ਼ਦ ਜਾਂ ਪ੍ਰੈਸ ਕÏਾਸਲ ਆਫ਼ ਇੰਡੀਆ ਰੱਖਿਆ ਹੋਇਆ ਹੈ, ਤਾਂ ਉਹ ਤੁਰੰਤ ਆਪਣੀ ਸੰਸਥਾ ਦੇ ਨਾਂ ਵਿੱਚ ਸੋਧ ਕਰਵਾਏ ਜਾਂ ਇਹ ਨਾਮ ਬਦਲ ਲਵੇ¢ ਜੇਕਰ ਇਸ ਤੋ ਬਾਅਦ ਵੀ ਨਾਮ ਦੀ ਦੁਰਵਰਤੋਂ ਸਾਹਮਣੇ ਆਈ, ਤਾਂ ਸਬੰਧਤ ਅਦਾਰੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਨੇ ਆਮ ਲੋਕਾਂ ਦੀ ਸੂਚਨਾ ਲਈ ਭਾਰਤੀਯ ਪ੍ਰੈਸ ਪਰਿਸ਼ਦ ਦੇ ਸਕੱਤਰ ਸ਼ੁਭਾ ਗੁਪਤਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਅਤੇ ਭਾਰਤੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਸਕੱਤਰ ਸੰਜੇ ਜੱਜੂ ਵੱਲੋਂ ਭੇਜੇ ਪੱਤਰ ਦੇ ਹਵਾਲੇ ਨਾਲ ਸਪੱਸ਼ਟ ਕੀਤਾ ਹੈ ਕਿ ਪ੍ਰੈਸ ਕÏਾਸਲ ਜਾਂ ਇਸ ਦਾ ਹਿੰਦੀ ਅਨੁਵਾਦ ਪ੍ਰੈਸ ਪਰਿਸ਼ਦ ਨਾਂਅ ਹੇਠ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਰਜਿਸਟਰ ਨਹੀਂ ਕੀਤੀ ਜਾ ਸਕਦੀ¢ ਉਨ੍ਹਾਂ ਦੱਸਿਆ ਕਿ ਸ੍ਰੀ ਸੰਜੇ ਜੱਜੂ ਦੇ ਪੱਤਰ ਮੁਤਾਬਕ ਦੱਸਿਆ ਗਿਆ ਹੈ ਕਿ ਪ੍ਰੈਸ ਕਾਊਾਸਲ ਆਫ ਇੰਡੀਆ, ਜੋ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੀ ਇੱਕ ਸਵਤੰਤਰ ਸੰਸਥਾ ਹੈ, ਨੂੰ ਪ੍ਰੈਸ ਕਾਊਾਸਲ ਐਕਟ, 1978 ਅਨੁਸਾਰ ਬਣਾਇਆ ਗਿਆ ਸੀ¢ ਇਸ ਸੰਸਥਾ ਦਾ ਉਦੇਸ਼ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਅਤੇ ਅਖਬਾਰਾਂ ਸਮੇਤ ਨਿਊਜ਼ ਏਜੰਸੀਆਂ ਵਿਚ ਨੈਤਿਕ ਮਾਪਦੰਡਾਂ ਅਤੇ ਉਚ ਗੁਣਵੱਤਾ ਵਿਚ ਸੁਧਾਰ ਲਿਆਉਣਾ ਹੈ ¢

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਸਮਾਣਾ-ਪਟਿਆਲਾ ਸੜਕ 'ਤੇ ਹੋਇਆ ਹਾਦਸਾ ਸਵਾਲਾਂ ਦੇ ਘੇਰੇ 'ਚ <br/>
Ad Position 24