15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 27-09-2025
ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪਸਿਆਣਾ ਪਿੰਡ ਲਾਗੇ ਇਕ ਗੱਡੀ ਚਾਲਕ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਗੁਰਜੰਟ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਸ ਦਾ ਲੜਕਾ ਭੁਪਿੰਦਰ ਸਿੰਘ ਛੋਟੇ ਹਾਥੀ 'ਤੇ ਸਮਾਨ ਲੈ ਕੇ ਪਸਿਆਣਾ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੀ ਗੱਡੀ ਚਾਲਕ ਨੇ ਭੁਪਿੰਦਰ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਆਧਾਰ 'ਤੇ ਪੁਲਿਸ ਨੇ ਸਕਾਰਪੀਓ ਗੱਡੀ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਸਮਾਣਾ ਸੜਕ 'ਤੇ ਮੋਟਰਸਾਈਕਲ ਅਤੇ ਗੱਡੀ ਵਿਚਕਾਰ ਹੋਏ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਸੁਖਵਿੰਦਰ ਸਿੰਘ ਮੋਟਰਸਾਈਕਲ 'ਤੇ ਸਮਾਣਾ ਸੜਕ ਮੜ੍ਹੀਆਂ ਲਾਗੇ ਜਾ ਰਿਹਾ ਸੀ | ਇਸ ਦੌਰਾਨ ਇਕ ਕਾਰ ਚਾਲਕ ਨੇ ਸੁਖਵਿੰਦਰ ਸਿੰਘ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਜ਼ਖ਼ਮੀ ਹੋਣ ਉਪਰੰਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਗੱਡੀ ਚਾਲਕ ਮਨਪ੍ਰੀਤ ਕੋਚੜ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਪ੍ਰੈੱਸ ਕੌਂਸਲ ਆਫ਼ ਇੰਡੀਆ ਜਾਂ ਭਾਰਤੀਯ ਪ੍ਰੈੱਸ ਪਰਿਸ਼ਦ ਦੇ ਨਾਂਅ ਜਾਂ ਲੋਗੋ ਦੀ ਦੁਰਵਰਤੋਂ ਕਰਨੀ ਗ਼ੈਰ-ਕਾਨੂੰਨੀ-ਡਿਪਟ...
Ad Position 24