ਪਟਿਆਲਾ, 26 ਸਤੰਬਰ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਹਰ ਰੋਜ਼ ਦੀ ਤਰ੍ਹਾਂ ਨਗਰ ਨਿਗਮ ਦਫ਼ਤਰ ਵਿਚ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਕਰਨ ਦਾ ਯਕੀਨ ਦਵਾਇਆ¢ ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲੀ ਤਰਜੀਹ ਹੈ¢ ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦਰਜ ਕਰਨ ਲਈ ਕਿਸੇ ਵਿਚੋਲਗਰੀ ਦੀ ਲੋੜ ਨਹੀਂ ਹੈ¢ ਲੋਕ ਸਿੱਧੇ ਦਫ਼ਤਰ ਆ ਕੇ ਆਪਣੀ ਗੱਲ ਰੱਖ ਸਕਦੇ ਹਨ¢ ਇਸ ਦÏਰਾਨ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਲੋਕ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਨਾਂ 'ਤੇ ਵਿਚੋਲਗਰੀ ਕਰਦੇ ਹਨ, ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੋਖਾਧੜੀ ਜਾਂ ਪੈਸਾ ਲੈ ਕੇ ਕੰਮ ਕਰਵਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਨ੍ਹਾਂ ਜ਼ੋਰ ਦਿੱਤਾ ਕਿ ਨਗਰ ਨਿਗਮ ਪਟਿਆਲਾ ਲੋਕਾਂ ਦੇ ਹਿੱਤ ਲਈ ਕੰਮ ਕਰਦਾ ਹੈ ਅਤੇ ਹਰ ਨਾਗਰਿਕ ਦਾ ਕੰਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਤÏਰ 'ਤੇ ਕੀਤਾ ਜਾਵੇਗਾ¢ ਮੇਅਰ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ¢ ਸ਼ਹਿਰ ਵਾਸੀਆਂ ਨੇ ਮੇਅਰ ਗੋਗੀਆ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਇਸ ਨਾਲ ਪਾਰਦਰਸ਼ਤਾ ਵਧੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੁਵਿਧਾਵਾਂ ਮਿਲ ਸਕਣਗੀਆਂ¢