15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-09-2025

ਰਾਜਪੁਰਾ, 26 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਾਕਾ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਸੂਚਨਾ ਮਿਲੀ ਕਿ ਇਕ ਵਿਅਕਤੀ ਫੋਕਲ ਪੁਆਇੰਟ ਨੇੜੇ ਦੇਸੀ ਸ਼ਰਾਬ ਵੇਚਣ ਲਈ ਖੜ੍ਹਾ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਛਾਪਾਮਾਰੀ ਕਰਕੇ ਵਿਨੋਦ ਕੁਮਾਰ ਪੁੱਤਰ ਹਰਦੁਆਰੀ ਲਾਲ ਵਾਸੀ ਪ੍ਰੇਮ ਸਿੰਘ ਕਾਲੋਨੀ ਨੇੜੇ ਸਬਜ਼ੀ ਮੰਡੀ ਪੁਰਾਣਾ ਰਾਜਪੁਰਾ ਦੇ ਕਬਜ਼ੇ ਵਿਚੋਂ ਹਰਿਆਣਾ 'ਚ ਵਿਕਣਯੋਗ 24 ਬੋਤਲਾਂ ਸ਼ਰਾਬ ਮਾਰਕਾ ਦੇਸੀ ਮਾਲਟਾ ਬਰਾਮਦ ਕਰਕੇ ਮੁਲਜ਼ਮ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ 'ਚ ਬੈਠੇ ਨੌਜਵਾਨ ਦੀ ਮੌਤ ਹੋਣ ਦੀ ਕਹਾਣੀ ਬਣਾ ਕੇ ਠੱਗੇ 21 ਲੱਖ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਟੌਹੜਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>
Ad Position 24