ਨਾਭਾ, 26 ਸਤੰਬਰ (ਕਰਮਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਜੀ.ਐਸ.ਟੀ. ਦੀਆਂ ਦਰਾਂ ਵਿਚ ਕਟÏਤੀ ਕਰਕੇ ਆਮ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ¢ ਇਹ ਗੱਲ ਹਲਕਾ ਨਾਭਾ ਦੇ ਸੀਨੀਅਰ ਭਾਜਪਾ ਆਗੂ ਰਾਮ ਕ੍ਰਿਸ਼ਨ ਭੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦਰਾਂ ਵਿਚ ਕਟÏਤੀ ਕਾਰਨ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ ਉੱਥੇ ਵਪਾਰੀ ਵਰਗ ਨੂੰ ਵੀ ਵੱਡਾ ਲਾਭ ਮਿਲੇਗਾ ਕਿਉਂਕਿ ਵੱਧਦੀ ਮਹਿੰਗਾਈ ਕਾਰਨ ਬਾਜ਼ਾਰ ਵਿਚ ਵੀ ਮੰਦੀ ਦਾ ਦÏਰ ਚੱਲ ਰਿਹਾ ਹੈ | ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਏ ਵੱਡੇ ਫੈਸਲਿਆਂ ਕਾਰਨ ਵਪਾਰੀਆਂ ਤੇ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਹੀ ਦੇਸ਼ ਦੇ ਲੋਕਾਂ ਦੇ ਹਿੱਤ ਲਈ ਵੱਡੇ ਫੈਸਲੇ ਲਏ ਹਨ ਜੋ ਆਪਣੇ ਆਪ ਵਿਚ ਇਕ ਮਿਸਾਲ ਹਨ |