15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

2 ਨਾਜਾਇਜ਼ ਪਿਸਤੌਲਾਂ, ਕਾਰਤੂਸ ਤੇ ਮੈਗਜ਼ੀਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-09-2025
ਰਾਜਪੁਰਾ, 26 ਸਤੰਬਰ (ਜੀ.ਪੀ. ਸਿੰਘ)-ਸਪੈਸ਼ਲ ਸੈੱਲ ਪਟਿਆਲਾ ਦੀ ਪੁਲਿਸ ਟੀਮ ਵਲੋਂ ਥਾਣਾ ਖੇੜੀ ਗੰਡਿਆਂ ਅਧੀਨ ਪੈਂਦੇ ਇਲਾਕੇ 'ਚੋਂ ਇਕ ਵਿਅਕਤੀ ਨੂੰ 2 ਨਜਾਇਜ਼ ਪਿਸਤੌਲਾਂ, 3 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਥਾਣਾ ਖੇੜੀ ਗੰਡਿਆਂ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਰਾਜਪੁਰਾ-ਪਟਿਆਲਾ ਸ਼ਾਹ ਮਾਰਗ 'ਤੇ ਪਿੰਡ ਬਢੋਲੀ ਗੁੱਜਰਾਂ ਦੇ ਟੀ-ਪੁਆਇੰਟ 'ਤੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 2 ਨਜਾਇਜ਼ ਪਿਸਤੌਲ, 3 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ | ਸਪੈਸ਼ਲ ਸੈੱਲ ਦੀ ਪੁਲਿਸ ਨੇ ਉਕਤ ਵਿਅਕਤੀ ਜਗਮੀਤ ਸਿੰਘ ਪੁੱਤਰ ਕਿ੍ਪਾਲ ਸਿੰਘ ਵਾਸੀ ਬੀਬੀਪੁਰ ਹਾਲ ਕਿਰਾਏਦਾਰ ਬਲੋਸਮ ਇੰਕਲੈਵ ਨਾਭਾ ਰੋਡ ਪਟਿਆਲਾ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਉਸਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਨਰਸਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ਸੁਰੱਖਿਆ ਦੇ ਮੱਦੇਨਜ਼ਰ ਬਿਲਡਿੰਗ ਦੇ ਆਲੇ ਦੁਆਲੇ ਲਗਾ... ਅਗਲੀ ਖ਼ਬਰ ਅਨਾਜ ਮੰਡੀ ਦੁੱਧਨ ਸਾਧਾਂ 'ਚ ਝੋਨੇ ਦੀ ਖਰੀਦ ਸ਼ੁਰੂ <br/>
Ad Position 24