ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਐਸ.ਸੀ. ਵਿੰਗ, ਮਾਲਵਾ ਈਸਟ ਜ਼ੋਨ ਅਮਰੀਕ ਸਿੰਘ ਬੰਗੜ ਦੇ ਦਫ਼ਤਰ ਵਿਖੇ ਪਹੁੰਚੇ ਜਿਥੇ ਹਾਜ਼ਰ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੂਬਾ ਸਕੱਤਰ ਐਸ.ਸੀ. ਵਿੰਗ ਮਾਲਵਾ ਈਸਟ ਜ਼ੋਨ ਅਮਰੀਕ ਸਿੰਘ ਬੰਗੜ ਨੇ ਹਾਜ਼ਰ ਐਸ.ਸੀ. ਸਮਾਜ ਦੇ ਲੋਕਾਂ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵਲੋਂ ਐਸ.ਸੀ. ਵਰਗ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿਤਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਚੁੱਕੀ ਹੈ | ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਨ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਲਾਭ ਮਿਲੇਗਾ | ਇਸ ਮੌਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਦਾ ਧੰਨਵਾਦ ਵੀ ਕੀਤਾ ਤੇ ਅਗੇ ਤੋਂ ਵੀ ਹਰ ਜ਼ਿਲੇ੍ਹ ਵਿਚ ਆ ਕੇ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਸੁਣਨ ਲਈ ਬੇਨਤੀ ਕੀਤੀ ਗਈ | ਇਸ ਮੌਕੇ ਰਣਜੀਤ ਨਗਰ ਸਿਊਣਾ ਰੋਡ ਦੇ ਸਰਪੰਚ ਸੰਤੋਖ ਸਿੰਘ ਸ਼ੌਂਕੀ, ਅਵਤਾਰ ਸਿੰਘ ਸੁਨਿਆਰਹੇੜੀ, ਚਰਨਜੀਤ ਸਿੰਘ ਨੈਣਾਂ ਕੌਤ, ਰਣਧੀਰ ਸਿੰਘ ਰਾਠੀਆਂ, ਪਰਮਜੀਤ ਸਿੰਘ ਬਾਗੀ, ਅਵਤਾਰ ਸਿੰਘ, ਰਣਜੀਤ ਨਗਰ, ਧੰਨਰਾਜ ਗੁਪਤਾ, ਗੁਰਦੀਪ ਸਿੰਘ, ਇੰਜ. ਮਹਿੰਦਰ ਕੁਮਾਰ, ਸਤਪਾਲ ਸਿੰਘ, ਸੁਰਜੀਤ ਸਿੰਘ ਤੇ ਗੁਰਤੇਜ ਸਿੰਘ ਆਦਿ ਨੇ ਵੀ ਆਪਣੀਆਂ ਸਮੱਸਿਆਵਾਂ ਕਮਿਸ਼ਨ ਦੇ ਮੈਂਬਰ ਕੋਲ ਰੱਖੀਆਂ |